ਨਵੀਂ ਦਿੱਲੀ: ਭਾਰਤ ਸਣੇ ਦੁਨਿਆਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹਾਲੇ ਤੱਕ 1.57 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ ਲਗਭਗ 6.5 ਲੱਖ ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ।
ਭਾਰਤ ਵਿੱਚ ਵੀ ਲਗਭਗ ਹਰ ਰੋਜ਼ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 13,36,861 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 48,916 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 757 ਕੋਰੋਨਾ ਸੰਕਰਮਿਤਾਂ ਦੀ ਮੌਤ ਹੋਈ ਹੈ, 8,49,432 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ ਕੁਲ 31 , 358 ਲੋਕਾਂ ਦੀ ਮੌਤ ਹੋਈ ਹੈ।
ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 63.53 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਪਾਜ਼ਿਟਿਵਿਟੀ ਰੇਟ 11.62 ਫ਼ੀਸਦੀ ਹੈ।
#IndiaFightsCorona:#COVID19 India UPDATE:
▪️Total Cases – 1,336,861
▪️Active Cases – 456,071
▪️Cured/Discharged – 849,431
▪️Deaths – 31,358
▪️Migrated – 1
as on July 25, 2020 till 8:00 AM pic.twitter.com/K9lTxOEX1C
— #IndiaFightsCorona (@COVIDNewsByMIB) July 25, 2020