ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾਂ ਦੇ 55 ਹਜ਼ਾਰ ਤੋਂ ਜ਼ਿਆਦਾ ਮਾਮਲੇ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਗਰਾਫ ਹੌਲੀ-ਹੌਲੀ ਹੇਠਾਂ ਆ ਰਿਹਾ ਹੈ ਜੋ ਕਿ ਇੱਕ ਰਾਹਤ ਦੀ ਗੱਲ ਹੈ। ਬੁੱਧਵਾਰ ਨੂੰ ਫਿਰ ਤੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 50 ਹਜਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਇਸ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਲਗਭਗ ਚਾਰ ਮਹੀਨੇ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਸੀ ਕਿ 24 ਘੰਟੇ ਵਿੱਚ ਦੇਸ਼ ਵਿੱਚ 45 ਹਜ਼ਾਰ ਕੋਰੋਨਾ ਦੇ ਮਾਮਲੇ ਆਏ ਸਨ।

ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟੇ ਵਿੱਚ 55 ਹਜ਼ਾਰ, 838 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਕੁੱਲ 702 ਲੋਕਾਂ ਨੇ ਕੋਵਿਡ ਦੀ ਵਜ੍ਹਾ ਕਾਰਨ ਆਪਣੀ ਜਾਨ ਗਵਾਈ।

ਪਿਛਲੇ ਕੁੱਝ ਦਿਨਾਂ ਵਿੱਚ ਕੋਰੋਨਾ ਦਾ ਗਰਾਫ ਕਾਫ਼ੀ ਹੇਠਾਂ ਡਿਗਿਆ ਹੈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਸਾਢੇ ਸੱਤ ਲੱਖ ਦੇ ਹੇਠਾਂ ਪਹੁੰਚ ਗਈ ਹੈ। ਤਾਜ਼ਾ ਰਿਪੋਰਟ ਮੁਤਾਬਕ ਇਸ ਸਮੇਂ ਦੇਸ਼ ਵਿੱਚ ਨਵੇਂ ਮਾਮਲਿਆਂ ਤੋਂ ਬਾਅਦ ਕੁੱਲ ਐਕਟਿਵ ਕੇਸਾਂ ਦੀ ਗਿਣਤੀ 7,15,812 ਹੈ ਜਦਕਿ ਹੁਣ ਤੱਕ ਕੋਰੋਨਾ ਕਾਰਨ ਕੁੱਲ 77,06,946 ਲੱਖ ਲੋਕ ਸੰਕਰਮਿਤ ਹੋ ਚੁੱਕੇ ਹਨ।

- Advertisement -

ਕੋਰੋਨਾ ਤੋਂ ਸਿਹਤਯਾਬ ਹੋਣ ਦੀ ਦਰ ਵਿੱਚ ਵੀ ਵਾਧਾ ਹੋਇਆ ਹੈ। ਹੁਣ ਤੱਕ ਕੋਰੋਨਾ ਕਾਰਨ 68,74,518 ਲੋਕ ਠੀਕ ਹੋ ਚੁੱਕੇ ਹਨ ਜਦਕਿ ਉੱਥੇ ਹੀ 1 ਲੱਖ 16 ਹਜ਼ਾਰ 616 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 79,415 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

Share this Article
Leave a comment