ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਵੀ ਹਰ ਰੋਜ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਕੇਜ਼ਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਉਚਿਤ ਜਾਣਕਾਰੀ ਮੁਹੱਈਆ ਕਰਵਾਉਣ ਲਈ ਦਿੱਲੀ ਸਰਕਾਰ ਨੇ ਲੋਕਾਂ ਦੀਆਂ ਕੋਰੋਨਾ ਮਹਾਮਾਰੀ ਨਾਲ ਜੁੜੀਆਂ ਸ਼ਿਕਾਇਤਾਂ ਅਤੇ ਸਵਾਲਾਂ ਲਈ ਦੇ ਹੱਲ ਲਈ ਇਕ ਨਵਾਂ ਟਵਿੱਟਰ ਹੈਂਡਲ ਅਕਾਊਂਟ ਬਣਾਇਆ ਹੈ। ਦਿੱਲੀ ਦੇ ਲੋਕ @DelhiVsCorona ਇਸ ਸਾਈਟ ‘ਤੇ ਜਾ ਕੇ ਕੋਰੋਨਾ ਨਾਲ ਜੁੜੀ ਸਹੀ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਇਸ ਨਾਲ ਜੁੜੇ ਸਾਰੇ ਪ੍ਰਸ਼ਨਾਂ ਦੇ ਜਵਾਬ ਵੀ ਪ੍ਰਾਪਤ ਕਰ ਸਕਣਗੇ।
ਮੁੱਖ ਮੰਤਰੀ ਕੇਜਰੀਵਾਲ ਨੇ ਇਸ ਟਵਿੱਟਰ ਅਕਾਊਂਟ ‘ਤੇ ਨਜ਼ਰ ਰੱਖਣ ਲਈ ਇੱਕ ਟੀਮ ਬਣਾਈ ਹੈ। ਇਹ ਟੀਮ ਦਿੱਲੀ ਦੇ ਸਰਕਾਰੀ ਹਸਪਤਾਲਾਂ ਦੀ ਲਾਈਵ ਸਥਿਤੀ ‘ਤੇ ਨਜ਼ਰ ਰੱਖੇਗੀ ਅਤੇ ਠੋਸ ਜਾਣਕਾਰੀ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਇਹ ਟੀਮ ਇਸ ਟਵਿੱਟਰ ਹੈਂਡਲ ਦੇ ਜ਼ਰੀਏ ਮਰੀਜ਼ਾਂ ਅਤੇ ਡਾਕਟਰਾਂ ਦੀਆਂ ਮੁਸ਼ਕਲਾਂ ਦਾ ਵੀ ਹੱਲ ਕਰੇਗੀ। ਟਵਿੱਟਰ ਉਪਯੋਗਕਰਤਾ @DelhiVsCorona ਨੂੰ ਟੈਗ ਕਰ ਟਵੀਟ ਦੀ ਜ਼ਰੀਏ ਰਾਸ਼ਨ, ਚੈੱਕਅਪ, ਹਸਪਤਾਲ ਨਾਲ ਜੁੜੇ ਪ੍ਰਸ਼ਨ ਵੀ ਪੁੱਛ ਸਕਦੇ ਹਨ।
ਦੱਸ ਦਈਏ ਕਿ ਦਿੱਲੀ ‘ਚ ਹੁਣ ਤੱਕ ਕੋਰੋਨਾ ਦੇ 4800 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 64 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1694 ਤੱਕ ਪਹੁੰਚ ਗਿਆ ਹੈ ਅਤੇ 49 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ ਹਨ।