ਕੋਵਿਡ 19 : ਸਥਿਤੀ ਵਿਗੜਨ ‘ਤੇ ਮੁੜ ਕੀਤੀ ਤਾਲਾਬੰਦੀ, ਲੋਕਾਂ ਨੂੰ ਸਿਰਫ ਜ਼ਰੂਰੀ ਸਮਾਨ ਖਰੀਦਣ ਦੀ ਆਗਿਆ

TeamGlobalPunjab
2 Min Read

ਵਾਸ਼ਿੰਗਟਨ :- ਬ੍ਰਾਜ਼ੀਲ ‘ਚ ਕੋਰੋਨਾ ਵਾਇਰਸ ਕਰਕੇ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਧਰ ਸੰਯੁਕਤ ਰਾਜ ‘ਚ ਕੋਰੋਨਾ ਵਾਇਰਸ ਦੇ ਕਾਬੂ ਆਉਣ ਤੋਂ ਬਾਅਦ ਕੋਵਿਡ ਦੀ ਜਾਂਚ ਨੂੰ ਘਟਾ ਦਿੱਤਾ ਗਿਆ ਹੈ, ਜਦਕਿ ਨਿਊਜ਼ੀਲੈਂਡ ‘ਚ ਸੰਕਰਮਣ ਦੇ ਵਧ ਰਹੇ ਕੇਸਾਂ ਕਰਕੇ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ (jacinda Ardern) ਨੇ ਕਿਹਾ ਕਿ ਬੀਤੀ ਸ਼ਨੀਵਾਰ ਨੂੰ ਨਿਊਜ਼ੀਲੈਂਡ ‘ਚ ਦੋ ਤਾਜ਼ਾ ਕੇਸਾਂ ਦੀ ਪੁਸ਼ਟੀ ਹੋਈ ਹੈ। ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਤਾਲਾਬੰਦੀ ਨੂੰ ਹਟਾਉਣ ਤੋਂ ਬਾਅਦ ਇਕ ਹਫਤੇ ਲਈ ਮੁੜ ਲਾਗੂ ਕਰ ਦਿੱਤੀ ਗਈ ਹੈ।

 ਬ੍ਰਾਜ਼ੀਲ ਦੇ ਬ੍ਰਾਸੀਲਿਆ ‘ਚ ਵੀ 24 ਘੰਟਿਆਂ ਦੀ ਤਾਲਾਬੰਦੀ ਲਗਾਈ ਗਈ ਹੈ। ਕੁਝ ਸ਼ਹਿਰਾਂ ‘ਚ ਰਾਤ ਦਾ ਕਰਫਿਊ ਵੀ ਲਗਾਇਆ ਗਿਆ ਹੈ। ਬਹੁਤ ਸਾਰੇ ਅਜਿਹੇ ਸ਼ਹਿਰ ਹਨ ਜਿਥੇ ਮਰੀਜ਼ਾਂ ਲਈ ਹਸਪਤਾਲਾਂ ‘ਚ ਬਿਸਤਰੇ ਦੀ ਘਾਟ ਹੈ। ਰੂਸ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 11,534 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 4,234,720 ਹੋ ਗਈ ਹੈ।

ਇਸਤੋਂ ਇਲਾਵਾ ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਕੋਰੋਨਾ ਅਲਰਟ ਦਾ ਪੱਧਰ ਇੱਕ ਤੋਂ ਵਧਾ ਕੇ ਤਿੰਨ ਕਰ ਦਿੱਤਾ ਗਿਆ ਹੈ ਜਦਕਿ ਹੋਰ ਥਾਵਾਂ ਤੇ ਅਲਰਟ ਦਾ ਪੱਧਰ ਦੋ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਕਿ ਨਿਊਜ਼ੀਲੈਂਡ ‘ਚ ਲੋਕਾਂ ਨੂੰ ਜ਼ਰੂਰੀ ਸਮਾਨ ਖਰੀਦਣ ਦੀ ਆਗਿਆ ਦਿੱਤੀ ਜਾਵੇਗੀ।

Share this Article
Leave a comment