ਕੋਵਿਡ-19 : ਸੰਕਰਮਿਤ ਮਰੀਜ਼ਾਂ ਦਾ ਅੰਕੜਾ 2 ਕਰੋੜ ਦੇ ਕਰੀਬ, ਅਮਰੀਕਾ, ਬ੍ਰਾਜ਼ੀਲ ਅਤੇ ਭਾਰਤ ਸਭ ਤੋਂ ਵੱਧ ਪ੍ਰਭਾਵਿਤ

TeamGlobalPunjab
3 Min Read

ਨਿਊਜ ਡੈਸਕ : ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਜਾਨਲੇਵਾ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਅਮਰੀਕਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਕੋਰੋਨਾ ਸੰਕਰਮਿਤ ਮਾਮਲੇ ‘ਚ ਅਮਰੀਕਾ ਦੁਨੀਆ ‘ਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਭਾਰਤ ਤੀਜੇ ਸਥਾਨ ‘ਤੇ ਰੂਸ ਅਤੇ ਸਾਊਥ ਅਫਰੀਕਾ ਕ੍ਰਮਵਾਰ ਚੌਥੇ ਅਤੇ ਪੰਜਵੇਂ ਨੰਬਰ ‘ਤੇ ਹੈ। ਪਿਛਲੇ ਦਿਨੀਂ ਬ੍ਰਾਜ਼ੀਲ ‘ਚ 841 ਮੌਤਾਂ ਤੋਂ ਬਾਅਦ ਇੱਥੇ ਕੁਲ ਮੌਤਾਂ ਦੀ ਗਿਣਤੀ ਇਕ ਲੱਖ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਭਾਰਤ ਅਤੇ ਅਮਰੀਕਾ ‘ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ ਦਿਨ ਦੁਨੀਆ ਭਰ ਵਿੱਚ 2.61 ਲੱਖ ਨਵੇਂ ਕੇਸ ਸਾਹਮਣੇ ਆਏ, ਜਦਕਿ 5604 ਲੋਕਾਂ ਦੀ ਮੌਤ ਹੋਈ ਹੈ।

ਅਮਰੀਕਾ ‘ਚ ਕੋਰੋੇਨਾ ਦੇ ਹੁਣ ਤੱਕ 51 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1 ਲੱਖ 64 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ‘ਚ ਇਹ ਅੰਕੜਾ 30 ਲੱਖ ਤੋਂ ਪਾਰ ਚਲਾ ਗਿਆ ਹੈ। ਭਾਰਤ ‘ਚ ਕੁਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 21 ਲੱਖ ਤੋਂ ਟੱਪ ਗਿਆ ਹੈ ਅਤੇ 42 ਹਜ਼ਾਰ ਤੋਂ ਵੱਧ ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ।

ਹੁਣ ਤੱਕ 1.97 ਕਰੋੜ ਤੋਂ ਵੱਧ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 7.28 ਲੱਖ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਇਕ ਕਰੋੜ 27 ਲੱਖ ਨੂੰ ਪਾਰ ਕਰ ਗਈ ਹੈ। ਅਜੇ ਵੀ ਦੁਨੀਆ ਭਰ ਵਿੱਚ 63 ਲੱਖ 51 ਹਜ਼ਾਰ ਤੋਂ ਵੱਧ ਸਰਗਰਮ ਮਾਮਲੇ ਹਨ।

ਵਰਲਡਮੀਟਰ ਅਨੁਸਾਰ ਕੋਰੋਨਾ ਤੋਂ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਸਭ ਤੋਂ ਉੱਪਰ ਹੈ। ਹੁਣ ਤੱਕ 51.50 ਲੱਖ ਤੋਂ ਵੱਧ ਲੋਕ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ 65 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 54 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 976 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿੱਚ 24 ਘੰਟਿਆਂ ਵਿੱਚ ਸੰਕਰਮਣ ਦੇ 65 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 64,399 ਮਾਮਲੇ ਸਾਹਮਣੇ ਆਏ ਹਨ ਅਤੇ 861 ਲੋਕਾਂ ਦੀ ਮੌਤ ਹੋਈ ਹੈ।

- Advertisement -

Share this Article
Leave a comment