ਕੋਵਿਡ -19 : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੂਰਾ ਸਾਲ ਆਪਣੀ ਤਨਖਾਹ ‘ਚ 30 ਫੀਸਦੀ ਕਟੌਤੀ ਕਰਨ ਦਾ ਲਿਆ ਫੈਸਲਾ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਜਿਸ ਕਾਰਨ ਦੇਸ਼ ਦੀ ਅਰਥ ਵਿਵਸਥਾ ਵੀ ਕਾਫੀ ਹੱਦ ਤਕ ਪ੍ਰਭਾਵਿਤ ਹੋਈ ਹੈ। ਇਸ ‘ਚ ਹੀ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੂਰੇ ਇੱਕ ਸਾਲ ਲਈ ਆਪਣੀ ਤਨਖਾਹ ਵਿਚ 30 ਫੀਸਦ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਕੋਵਿੰਦ ਨੇ ਮਾਰਚ ਮਹੀਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿਚ ਇਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਸੀ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੋਵਿਡ-19 ਮਹਾਮਾਰੀ ਦੇ ਖਿਲਾਫ ਲੜਾਈ ‘ਚ ਅਨੇਕਾਂ ਹੋਰ ਢੰਗਾਂ ਨਾਲ ਸਰਕਾਰ ਦੀ ਸਹਾਇਤਾ ਕਰਨ ਦੇ ਨਾਲ-ਨਾਲ ਆਪਣੀ ਤਨਖਾਹ ‘ਚ 30 ਪ੍ਰਤੀਸ਼ਤ ਕਟੌਤੀ ਕਰਨ ਦਾ ਵੀ ਵੱਡਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਸਮੀ ਸਮਾਗਮਾਂ ਅਤੇ ਰਾਜ ਦੀਆਂ ਦਾਅਵਤਾਂ ਦੌਰਾਨ ਵੀ ਖਪਤ ਨੂੰ ਘੱਟ ਕੀਤਾ ਜਾਵੇਗਾ।

ਦਰਅਸਲ ਕੋਰੋਨਾ ਵਾਇਰਸ ਕਾਰਨ ਦੇਸ਼ ਭਰ 17 ਮਈ ਤੱਕ ਤਾਲਾਬੰਦੀ ਲਾਗੂ ਹੈ, ਜਿਸ ਕਾਰਨ ਆਰਥਿਕਤਾ ਨੂੰ ਭਾਰੀ ਨੁਕਸਾਨ ਹੋਇਆ ਹੈ। ਹਾਲਾਂਕਿ ਇਸ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਰਕਾਰ ਦੁਆਰਾ 20 ਲੱਖ ਕਰੋੜ ਰੁਪਏ ਦਾ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਅਨੁਸਾਰ, ਵੀਰਵਾਰ ਨੂੰ ਜਾਰੀ ਕੀਤੇ ਗਏ ਸਮਾਜਿਕ ਸੁਰੱਖਿਆ ਦੀਆਂ ਪਾਬੰਦੀਆਂ ਦੀ ਪਾਲਣਾ ਕਰਨ ਅਤੇ ਖਰਚਿਆਂ ਨੂੰ ਘਟਾਉਣ ਲਈ ਰਾਸ਼ਟਰਪਤੀ ਦੇ ਘਰੇਲੂ ਯਾਤਰਾ ਅਤੇ ਪ੍ਰੋਗਰਾਮਾਂ ‘ਚ ਵੀ ਕਮੀ ਕੀਤੀ ਜਾਵੇਗੀ।

Share this Article
Leave a comment