ਪਾਕਿਸਤਾਨ ਜਾਣ ਵਾਲੇ ਜੱਥੇ ਲਈ ਕੋਰੋਨਾ ਵੈਕਸੀਨ ਤੇ ਨੈਗੇਟਿਵ ਰਿਪੋਰਟ ਲਾਜ਼ਮੀ

TeamGlobalPunjab
1 Min Read

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੀਆਂ ਸਿੱਖ ਸੰਗਤਾਂ ਲਈ ਕੋਰੋਨਾ ਟੀਕਾਕਰਣ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ 72 ਘੰਟੇ ਪਹਿਲਾਂ ਕੋਰੋਨਾ ਟੈਸਟ ਦੀ ਰਿਪੋਰਟ ਕਰਵਾਉਣੀ ਵੀ ਜ਼ਰੂਰੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ ਉਨ੍ਹਾਂ ਲਈ ਕੋਰੋਨਾ ਟੀਕੇ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਇਸ ਵੱਲ ਧਿਆਨ ਦੇਣ, ਤਾਂ ਜੋ ਉਨ੍ਹਾਂ ਨੂੰ ਪਾਕਿਸਤਾਨ ਜਾਣ ਸਮੇਂ ਪਰੇਸ਼ਾਨੀ ਨਾਂ ਆਵੇ।

Share This Article
Leave a Comment