ਕੋਰੋਨਾ ਵਾਇਰਸ : ਅਮਰੀਕਾ ਅਤੇ ਬ੍ਰਾਜ਼ੀਲ ਸੰਕਰਮਣ ਦੇ ਸਭ ਤੋਂ ਵੱਡੇ ਕੇਂਦਰ, ਜਾਣੋ ਪੂਰੀ ਸਥਿਤੀ

TeamGlobalPunjab
2 Min Read

ਨਿਊਜ਼ ਡੈਸਕ : ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤੱਕ ਵਿਸ਼ਵ ਭਰ ਵਿੱਚ ਇੱਕ ਕਰੋੜ ਸੱਤ ਲੱਖ 56 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 5 ਲੱਖ 17 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦ ਕਿ  5,912,138 ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਦੂਜੇ ਪਾਸੇ ਅਮਰੀਕਾ ‘ਚ ਬਾਜ਼ਾਰ ਮੁੜ ਖੁੱਲ੍ਹਣ ਤੋਂ ਬਾਅਦ ਦੇਸ਼ ‘ਚ ਹਾਲਾਤ ਹੋਰ ਵੀ ਵਿਗੜ ਗਏ ਹਨ। ਦੇਸ਼ ਦੇ ਚੋਟੀ ਦੇ ਸੰਕਰਮਣ ਰੋਗ ਮਾਹਿਰ ਡਾਕਟਰ ਐਂਥਨੀ ਫੌਸੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਿਹਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਇਕ ਦਿਨ ਦੇ ਅੰਦਰ ਅਮਰੀਕਾ ਵਿਚ 10 ਲੱਖ ਕੇਸ ਸਾਹਮਣੇ ਆ ਸਕਦੇ ਹਨ।

ਦੱਸ ਦਈਏ ਕਿ ਅਮਰੀਕਾ ਅਤੇ ਬ੍ਰਾਜ਼ੀਲ ਇਸ ਸਮੇਂ ਦੁਨੀਆ ਵਿੱਚ ਸੰਕਰਮਣ ਦੇ ਸਭ ਤੋਂ ਵੱਡੇ ਕੇਂਦਰ ਬਣੇ ਹੋਏ ਹਨ। ਫੌਸੀ ਨੇ ਕਿਹਾ ਕਿ ਹਰ ਦਿਨ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮੈਨੂੰ ਕੋਈ ਹੈਰਾਨੀ ਨਹੀਂ ਹੋਵੇਗੀ ਜੇਕਰ ਇਕ ਦਿਨ ਵਿਚ ਇਕ ਲੱਖ ਮਾਮਲੇ ਵੀ ਸਾਹਮਣੇ ਆਉਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਇਹ ਬਿਆਨ ਸੈਨੇਟ ਵਿੱਚ ਸਕੂਲ ਅਤੇ ਕਾਰਜ ਸਥਾਨਾਂ ਦੇ ਦੁਬਾਰਾ ਖੁੱਲ੍ਹਣ ਬਾਰੇ ਹੋਈ ਸੁਣਵਾਈ ਦੌਰਾਨ ਦਿੱਤਾ। ਕੁਝ ਰਾਜਾਂ ਵਿਚ ਕੋਰੋਨਾ ਦੇ ਮਾਮਲੇ ਦੁਬਾਰਾ ਵੱਧਣ ਬਾਰੇ ਜਦੋਂ ਉਨ੍ਹਾਂ ਤੋਂ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ, “ਜੇਕਰ ਸਹੀ ਅਨੁਮਾਨ ਨਹੀਂ ਲਗਾਇਆ ਗਿਆ ਤਾਂ ਇਹ “ਬਹੁਤ ਭਿਆਨਕ “ਹੋਵੇਗਾ ਅਤੇ ਇਸ ਲਈ ਮੈਂ ਵੀ ਬਹੁਤ ਚਿੰਤਤ ਹਾਂ।”

ਦੂਜੇ ਪਾਸੇ ਬ੍ਰਾਜ਼ੀਲ ਦੁਨੀਆ ਭਰ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਵਿੱਚ ਦੂਜੇ ਸਥਾਨ ‘ਤੇ ਹੈ। ਪਿਛਲੇ 24 ਘੰਟਿਆਂ ਵਿੱਚ 33,846 ਮਾਮਲੇ ਸਾਹਮਣੇ ਆਏ ਹਨ ਅਤੇ 1,280 ਲੋਕਾਂ ਦੀ ਮੌਤ ਹੋਈ ਹੈ। ਬ੍ਰਾਜ਼ੀਲ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 14.08 ਲੱਖ ਨੂੰ ਪਾਰ ਕਰ ਗਈ ਹੈ ਅਤੇ ਹੁਣ ਤੱਕ 59 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।

- Advertisement -

Share this Article
Leave a comment