ਕੋਵਿਡ-19 : ਬ੍ਰਾਜ਼ੀਲ ‘ਚ ਹਾਲਾਤ ਬੇਕਾਬੂ, ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਬਣਿਆ ਗੜ

TeamGlobalPunjab
2 Min Read

ਨਿਊਜ਼ ਡੈਸਕ : ਜਾਨਲੇਵਾ ਕੋਰੋਨਾ ਮਹਾਮਾਰੀ ਪੂਰੀ ਦੁਨੀਆ ‘ਚ ਹੋਰ ਵੀ ਘਾਤਕ ਰੂਪ ਧਾਰਨ ਕਰਦੀ ਜਾ ਰਹੀ ਹੈ। ਅਮਰੀਕਾ ਤੋਂ ਬਾਅਦ ਹੁਣ ਬ੍ਰਾਜ਼ੀਲ ਕੋਰੋਨਾ ਦਾ ਸਭ ਤੋਂ ਵੱਡਾ ਕੇਂਦਰ ਬਿੰਦੂ ਬਣਦਾ ਜਾ ਰਿਹਾ ਹੈ। ਬ੍ਰਾਜ਼ੀਲ ‘ਚ ਕੋਰੋਨਾ ਮਹਾਮਾਰੀ ਕਾਰਨ ਸਥਿਤੀ ਬੇਕਾਬੂ ਹੋ ਰਹੀ ਹੈ।

ਬ੍ਰਾਜ਼ੀਲ ਵਿਚ ਹੁਣ ਤੱਕ ਕੋਰੋਨਾ ਦੇ 3,49,113 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਦੇਸ਼ ਵਿੱਚ ਹੁਣ ਤੱਕ 22 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ ‘ਚ ਇਹ ਅੰਕੜਾ ਇਸ ਤੋਂ ਵੀ ਕਿਤੇ ਜ਼ਿਆਦਾ ਹੋ ਸਕਦਾ ਹੈ। ਬ੍ਰਾਜ਼ੀਲ ‘ਚ ਕੋਰੋਨਾ ਮਹਾਮਾਰੀ ਕਾਰਨ ਹਾਲਾਤ ਇੰਨੇ ਖਰਾਬ ਹੋ ਚੁੱਕ ਹਨ ਕਿ ਲੋਕ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਲਾਸ਼ ਨੂੰ ਵੀ ਹੱਥ ਲਗਾਉਣ ਤੋਂ ਡਰਨ ਲੱਗੇ ਹਨ। ਬੀਤੇ ਦਿਨੀਂ ਦੇਸ਼ ‘ਚ ਇੱਕ ਵਿਅਕਤੀ ਦੀ ਲਾਸ਼ 30 ਘੰਟਿਆਂ ਤੱਕ ਸੜਕ ‘ਤੇ ਪਈ ਰਹੀ ਜਿਸ ਨੂੰ ਕੋਈ ਵੀ ਲੈਣ ਨਹੀਂ ਆਇਆ। ਬ੍ਰਾਜ਼ੀਲ ਦੇ ਰੀਓ ਡੀ ਜੇਨੇਰੀਓ ਸ਼ਹਿਰ ਵਿੱਚ ਬੀਤੇ ਦਿਨ ਇੱਕ 62 ਸਾਲਾ ਵਿਅਕਤੀ ਦੀ ਕੋਰੋਨਾ ਸੰਕਰਮਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਲਾਸ਼ ਪਾਰਕਿੰਗ ‘ਚ ਪਈ ਰਹੀ। ਸਥਾਨਕ ਲੋਕਾਂ ਅਨੁਸਾਰ ਉਕਤ ਵਿਅਕਤੀ ਨੂੰ ਸਾਹ ਲੈਣ ‘ਚ ਦਿੱਕਤ ਸੀ। ਜਿਸ ਤੋਂ ਬਾਅਦ ਐਂਬੂਲੈਂਸ ਬੁਲਾਈ ਗਈ ਸੀ। ਐਂਬੂਲੈਂਸ ਦੇ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਅਜਿਹੇ ‘ਚ ਐਂਬੂਲੈਂਸ ਨੇ ਉਸਦੀ ਲਾਸ਼ ਨੂੰ ਲਿਜਾਣ ਤੋਂ ਇਨਕਾਰ ਕਰ ਦਿੱਤਾ। 30 ਘੰਟਿਆਂ ਬਾਅਦ ਸਸਕਾਰ ਕਰਨ ਵਾਲੀ ਟੀਮ ਵੱਲੋਂ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।

ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੌਰਾਨ ਦੇਸ਼ ‘ਚ ਕੋਰੋਨਾ ਨਾਲ 1000 ਤੋਂ ਵੱਧ ਲੋਕਾਂ ਦੀ ਜਾਨ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਦੇਸ਼ ‘ਚ ਕੋਰੋਨਾ ਦੇ  3,49,113 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਹਜ਼ਾਰ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

Share this Article
Leave a comment