ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਵਿਚਾਲੇ ਕੇਂਦਰ ਸਰਕਾਰ ਨੇ 18 ਤੋਂ 45 ਸਾਲ ਤੱਕ ਦੀ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਫੈਸਲਾ ਲਿਆ ਹੈ। ਹਾਲਾਂਕਿ, 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਕੇਂਦਰ ਸਰਕਾਰ ਨੇ ਇੱਕ ਮਹੱਤਵਪੂਰਣ ਸ਼ਰਤ ਰੱਖੀ ਹੈ। ਕੋਰੋਨਾ ਵੈਕਸੀਨ ਲਗਵਾਉਣ ਲਈ ਕੇਂਦਰ ਸਰਕਾਰ ਨੇ ਆਨਲਾਈਨ ਰਜਿਸਟਰੇਸ਼ਨ ਲਾਜ਼ਮੀ ਕੀਤੀ ਹੈ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 60 ਸਾਲ ਅਤੇ 45 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਜਦੋਂ ਵੈਕਸੀਨੇਸ਼ਨ ਸ਼ੁਰੂ ਕੀਤੀ ਸੀ ਉਸ ਸਮੇਂ ਆਨ ਦ ਸਪਾਟ ਰਜਿਸਟਰੇਸ਼ਨ ਦਾ ਵੀ ਵਿਕਲਪ ਦਿੱਤਾ ਸੀ ਪਰ 18 ਸਾਲ ਵਾਲਿਆਂ ਵਿੱਚ ਇਹ ਵਿਕਲਪ ਨਹੀਂ ਦਿੱਤਾ ਗਿਆ ਹੈ। 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਰਜਿਸਟਰੇਸ਼ਨ 28 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ।
18 ਸਾਲ ਤੋਂ ਉਪਰ ਵਾਲਿਆਂ ਨੂੰ ਸਿਰਫ ਆਨਲਾਈਨ ਰਜਿਸਟਰੇਸ਼ਨ ਦਾ ਵਿਕਲਪ ਦੇਣ ਦੇ ਪਿੱਛੇ ਆਧਿਕਾਰਿਕ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਰੋਨਾ ਵੈਕਸੀਨ ਸੈਂਟਰ ‘ਚ ‘ਤੇ ਭੀੜ ਨੂੰ ਘੱਟ ਰੱਖਣਾ ਚਾਹੁੰਦੀ ਹੈ। ਇਸ ਤੋਂ ਪਹਿਲਾਂ 60 ਸਾਲ ਅਤੇ 45 ਸਾਲ ਤੋਂ ਜ਼ਿਆਦਾ ਉਮਰ ਵਾਲੇ ਲੋਕਾਂ ਵਿੱਚ ਵਾਕ ਇਨ ਰਜਿਸਟਰੇਸ਼ਨ ਦਾ ਚੰਗਾ ਰਿਸਪਾਂਸ ਦੇਖਣ ਨੂੰ ਮਿਲਿਆ ਸੀ। ਇਸ ਨਾਲ ਫੇਜ਼ 3 ਵਿੱਚ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਦੀ ਗਿਣਤੀ ਵਿੱਚ ਜ਼ਿਆਦਾ ਉਛਾਲ ਦੇਖਣ ਨੂੰ ਮਿਲਿਆ ਸੀ।