ਕੋਵਿਡ-19 : ਦੁਨੀਆ ‘ਚ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 3 ਲੱਖ ਤੋਂ ਪਾਰ, 45 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ

TeamGlobalPunjab
3 Min Read

ਨਿਊਜ਼ ਡੈਸਕ : ਵਿਸ਼ਵ ਵਿਆਪੀ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ -19) ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਵਿਸ਼ਵ ਪੱਧਰ ‘ਤੇ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ 3 ਲੱਖ ਤੋਂ ਪਾਰ ਚਲਾ ਗਿਆ ਹੈ ਅਤੇ 45 ਲੱਖ ਤੋਂ ਵੱਧ ਲੋਕ ਕੋਰੋਨਾ ਖਿਲਾਫ ਆਪਣੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਨ੍ਹਾਂ ‘ਚੋਂ ਦੋ ਤਿਹਾਈ ਸਭ ਤੋਂ ਜ਼ਿਆਦਾ ਪ੍ਰਭਾਵਿਤ ਲੋਕ ਯੂਰਪ ਤੋਂ ਹਨ।

ਅਮਰੀਕਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਜੌਨ ਹੌਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਦੁਆਰਾ ਇਕੱਤਰ ਕੀਤੇ ਅੰਕੜਿਆਂ ਅਨੁਸਾਰ ਸ਼ਨੀਵਾਰ (16 ਮਈ) ਤੱਕ ਅਮਰੀਕਾ ‘ਚ 87 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ ਅਤੇ 14 ਲੱਖ ਲੋਕ ਕੋਰੋਨਾ ਦੀ ਲੇਪਟ ‘ਚ ਹਨ। ਰੂਸ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰੂਸ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਅਮਰੀਕਾ ਤੋਂ ਬਾਅਦ ਦੂਸਰਾ ਦੇਸ਼ ਬਣ ਗਿਆ ਹੈ। ਇੱਥੇ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2 ਲੱਖ 62 ਹਜ਼ਾਰ ਤੱਕ ਪਹੁੰਚ ਗਈ ਹੈ ਅਤੇ 2418 ਲੋਕਾਂ ਦੀ ਮੌਤ ਹੋ ਗਈ ਹੈ।

ਯੂਰਪੀ ਦੇਸ਼ਾਂ ਦੀ ਗੱਲ ਕਰੀਏ ਤਾਂ ਇਟਲੀ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਟਲੀ ‘ਚ ਕੋਰੋਨਾ ਨਾਲ ਹੁਣ ਤੱਕ 31,610 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਅਤੇ 2,23,885 ਲੋਕ ਮਹਾਮਾਰੀ ਨਾਲ ਸੰਕਰਮਿਤ ਹੋਏ ਹਨ। ਸਪੇਨ ਵਿਚ ਕੋਰੋਨਾ ਨੇ 2,30,183 ਲੋਕਾਂ ਨੂੰ ਸੰਕਰਮਿਤ ਕੀਤਾ ਹੈ ਜਦੋਂਕਿ 27,459 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 1,79,630 ਲੋਕ ਸੰਕਰਮਿਤ ਹੋਏ ਹਨ ਅਤੇ 27,532 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਫਰਾਂਸ ‘ਚ ਕੋਰੋਨਾ ਦੇ 1,79,630 ਮਾਮਲੇ ਸਾਹਮਣੇ ਆਏ ਹਨ ਅਤੇ 27,532 ਲੋਕਾਂ ਦੀ ਮੌਤ ਹੋਈ ਹੈ ਜਦ ਕਿ ਜਰਮਨੀ ‘ਚ 1,75,233 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਅਤੇ 7897 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਖਾੜੀ ਦੇਸ਼ ਈਰਾਨ ਵੀ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਈਰਾਨ ‘ਚ ਕੋਰੋਨਾ ਦੇ 1,16,635 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6902 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਬ੍ਰਾਜ਼ੀਲ ਵਿਚ 14,455, ਬੈਲਜੀਅਮ ਵਿਚ 8,959, ਨੀਦਰਲੈਂਡ ਵਿਚ 5,662, ਕਨੇਡਾ ਵਿਚ 5,654, ਮੈਕਸੀਕੋ ਵਿਚ 4,477, ਸਵੀਡਨ ਵਿਚ 3,646, ਸਵਿਟਜ਼ਰਲੈਂਡ ਵਿਚ 1,878, ਆਇਰਲੈਂਡ ਵਿਚ 1,518 ਅਤੇ ਪੁਰਤਗਾਲ ਵਿਚ 1,190 ਲੋਕ ਕੋਰੋਨਾ ਮਹਾਮਾਰੀ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਗੁਆਂਢੀ ਮੁਲਕ ਪਾਕਿਸਤਾਨ ਵਿਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 37,218 ਹੋ ਗਈ ਹੈ, ਜਦੋਂ ਕਿ 803 ਲੋਕਾਂ ਦੀ ਮੌਤ ਹੋ ਚੁੱਕੀ ਹੈ।

- Advertisement -

Share this Article
Leave a comment