ਅੰਮ੍ਰਿਤਸਰ: ਇੱਥੇ ਇੱਕ ਕੋਰੋਨਾ ਪੀੜਤ ਮਰੀਜ਼ ਵੱਲੋਂ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਇਹ ਘਟਨਾ ਗੁਰੂ ਨਾਨਕ ਦੇਵ ਹਸਪਤਾਲ ‘ਚ ਵਾਪਰੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 46 ਸਾਲ ਹੈ ਤੇ ਉਹ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਦਾ ਰਹਿਣ ਵਾਲਾ ਸੀ।
ਕੁਝ ਦਿਨ ਪਹਿਲਾਂ ਹੀ ਸਵਰਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਨੇ ਸਵੇਰੇ ਸਵੇਰੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਘਟਨਾ ਨੂੰ ਦੇਖ ਪੂਰੇ ਹਸਪਤਾਲ ‘ਚ ਹੜਕੰਪ ਮਚ ਗਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।