ਹਰਿਆਣਾ: ਦੇਸ਼ ‘ਚ ਆਕਸੀਜਨ ਦੀ ਕਮੀ ਦੇ ਕਾਰਨ ਵੈਂਟੀਲੇਟਰ ‘ਤੇ ਰੱਖੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀਆਂ ਆ ਰਹੀਆਂ ਹਨ, ਜਿਸ ਤਹਿਤ ਹਰਿਆਣਾ ਦੇ ਗੁਰੂਗ੍ਰਾਮ ਅਤੇ ਰਿਵਾੜੀ ‘ਚ ਆਕਸੀਜਨ ਨਾ ਮਿਲਣ ਕਾਰਨ ਕਈ ਲੋਕਾਂ ਨੇ ਦਮ ਤੋੜ ਦਿੱਤਾ ਸੀ। ਆਕਸੀਜਨ ਦੀ ਕਮੀ ਦੇ ਨਾਲ ਹੋਈਆਂ ਮੌਤਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਖ਼ਤ ਰਵੱਈਆ ਅਪਣਾਇਆ ਹੈ ਜਿਸ ਦੇ ਤਹਿਤ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਵੱਡਾ ਫੈਸਲਾ ਲੈਂਦੇ ਹੋਏ ਗੁਰੂਗ੍ਰਾਮ ਅਤੇ ਰਿਵਾੜੀ ਚ ਜਾਂਚ ਕਮੇਟੀ ਬਣਾਉਣ ਦਾ ਆਦੇਸ਼ ਦੇ ਦਿੱਤਾ ਹੈ ਅਨਿਲ ਵਿਜ ਨੇ ਕਿਹਾ ਕਿ ਇਸ ਮਾਮਲੇ ‘ਚ ਜੇਕਰ ਕਿਸੇ ਦੀ ਵੀ ਨਾਲਾਇਕੀ ਸਾਹਮਣੇ ਆਈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਭੁਪਿੰਦਰ ਸਿੰਘ ਹੁੱਡਾ ਵੱਲੋਂ ਦਵਾਈ ਬੈੱਡ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਸੂਬਾ ਸਰਕਾਰ ਤੇ ਇਲਜ਼ਾਮ ਲਗਾਏ ਗਏ ਸਨ। ਜਿਸ ਦਾ ਜਵਾਬ ਦਿੰਦੇ ਹੋਏ ਅਨਿਲ ਵਿਜ ਨੇ ਕਿਹਾ ਕਿ ਦੀਪੇਂਦਰ ਹੁੱਡਾ ਤਾਂ ਨੈਗੇਟਿਵ ਇਨਸਾਨ ਹਨ ਅਤੇ ਹਰਿਆਣੇ ਦੇ ਸਰਕਾਰੀ ਹਸਪਤਾਲਾਂ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ।
ਅਨਿਲ ਵਿਜ ਨੇ ਕਿਹਾ ਕਿ ਸਿਰਫ਼ ਪ੍ਰਾਈਵੇਟ ਹਸਪਤਾਲਾਂ ‘ਚ ਆਕਸੀਜਨ ਦੀ ਕਮੀ ਨੂੰ ਲੈ ਕੇ ਪਰੇਸ਼ਾਨੀਆਂ ਆ ਰਹੀਆਂ ਹਨ। ਜਿਸ ਕਾਰਨ ਹਰਿਆਣਾ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ।