ਕੋਰੋਨਾ ਨਾਲ ਜੰਗ ਲੜ ਰਹੇ ‘ਫਲਾਇੰਗ ਸਿੱਖ’ ਮਿਲਖਾ ਸਿੰਘ ਹਸਪਤਾਲ ਭਰਤੀ

TeamGlobalPunjab
1 Min Read

ਚੰਡੀਗੜ੍ਹ: ਕੋਰੋਨਾ ਨਾਲ ਜੰਗ ਲੜ ਰਹੇ ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਉਹ ਵੀਰਵਾਰ ਨੂੰ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ ਤੇ ਉਹ ਉਸ ਸਮੇਂ ਤੋਂ ਘਰ ਵਿਚ ਹੀ ਇਕਾਂਤਵਾਸ ਸਨ।

ਫੋਰਟਿਸ  ਹਸਪਤਾਲ ਦੇ ਡਾਕਟਰਾਂ ਮੁਤਾਬਕ ਮਿਲਖਾ ਸਿੰਘ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਰਿਪੋਰਟਾਂ ਮੁਤਾਬਕ ਮਿਲਖਾ ਸਿੰਘ ਦੇ ਪੁੱਤਰ ਅਤੇ ਭਾਰਤੀ ਗੋਲਫਰ ਜੀਵ ਮਿਲਖਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ, “ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ, ਕਿਉਂਕਿ ਉਹ ਕਾਫ਼ੀ ਕਮਜ਼ੋਰ ਮਹਿਸੂਸ ਕਰ ਰਹੇ ਸਨ। ਉਹ ਇੱਕ ਦਿਨ ਪਹਿਲਾਂ ਤੋਂ ਕੁੱਝ ਖਾ ਨਹੀਂ ਰਹੇ ਸਨ। ਅਜਿਹੇ ‘ਚ ਅਸੀਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਦਾ ਮਨ ਬਣਾਇਆ ਤਾਂਕਿ ਇੱਥੇ ਉਹ ਡਾਕਟਰਾਂ ਦੀ ਨਿਗਰਾਨੀ ਵਿੱਚ ਰਹਿ ਸਕਣਗੇ। ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਉਹ ਜਲਦ ਹੀ ਠੀਕ ਹੋ ਜਾਣਗੇ।”

Share This Article
Leave a Comment