ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਦੇ ਟੀਕਾਕਰਨ ਅਭਿਆਨ ਸਬੰਧੀ ਵੱਡਾ ਐਲਾਨ ਕੀਤਾ ਹੈ। 16 ਜਨਵਰੀ ਤੋਂ ਦੇਸ਼ ਭਰ ‘ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੌਰਾਨ ਸਿਹਤ ਮੁਲਾਜ਼ਮਾਂ ਤੇ ਫਰੰਟ ਲਾਈਨ ਵਰਕਰਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਪਹਿਲਾਂ ਟੀਕਾ ਲਗਾਇਆ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਰੋਨਾ ਟੀਕਾਕਰਨ ਲਈ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਤਿਆਰੀਆਂ ਦੇ ਨਾਲ ਦੇਸ਼ ‘ਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ। ਬੈਠਕ ‘ਚ ਕੈਬਨਿਟ ਸਕੱਤਰ, ਪ੍ਰਧਾਨ ਸਕੱਤਰ, ਸਿਹਤ ਸਕੱਤਰ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ ਸੀ।