ਜਨਵਰੀ ਮਹੀਨੇ ਤੋਂ ਭਾਰਤ ‘ਚ ਸ਼ੁਰੂ ਹੋਵੇਗੀ ਕੋਰੋਨਾ ਵਾਇਰਸ ਵੈਕਸੀਨ ਮੁਹਿੰਮ

TeamGlobalPunjab
2 Min Read

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੀ ਵੈਕਸੀਨੇਸ਼ਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਨਵਰੀ ਮਹੀਨੇ ਤੋਂ ਭਾਰਤ ‘ਚ ਕੋਰੋਨਾ ਵਾਇਰਸ ਦੀ ਵੈਕਸੀਨ ਦਾ ਟੀਕਾਕਰਨ ਸ਼ੁਰੂ ਹੋ ਸਕਦਾ ਹੈ। ਇਹ ਦਾਅਵਾ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕੀਤਾ ਹੈ।

ਡਾ. ਹਰਸ਼ ਵਰਧਨ ਨੇ ਕਿਹਾ ਹੈ ਕਿ ਸੁਰੱਖਿਆ ਅਤੇ ਪ੍ਰਭਾਵਕਾਰੀ ਵੈਕਸੀਨ ਸਰਕਾਰ ਦੀ ਪਹਿਲ ਰਹੀ ਹੈ। ਇਕ ਇੰਟਰਵਿਊ ਦੌਰਾਨ ਹਰਸ਼ ਵਰਧਨ ਨੇ ਕਿਹਾ ਕਿ ਵਿਅਕਤੀਗਤ ਰੂਪ ‘ਚ ਮੇਰਾ ਵਿਚਾਰ ਹੈ ਕਿ – ”ਜਨਵਰੀ ਦੇ ਕਿਸੇ ਵੀ ਹਫ਼ਤੇ ‘ਚ ਅਸੀਂ ਭਾਰਤ ਦੇ ਲੋਕਾਂ ਨੂੰ ਪਹਿਲਾ ਕੋਰੋਨਾ ਵਾਇਰਸ ਦੀ ਵੈਕਸੀਨ ਦਾ ਟੀਕਾ ਲਗਾ ਸਕਦੇ ਹਾਂ।”

ਇਸ ਦੌਰਾਨ ਹਰਸ਼ ਵਰਧਨ ਨੇ ਕਿਹਾ ਕਿ ਕੋਵਿਡ-19 ਵੈਕਸਿਨ ਅਤੇ ਰਿਸਰਚ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਕਿਸੇ ਦੇਸ਼ ਤੋਂ ਪਿੱਛੇ ਨਹੀਂ ਹੈ। ਸਾਡੀ ਪਹਿਲ ਵੈਕਸੀਨ ਦਾ ਟੀਕਾ ਪ੍ਰਭਾਵਸ਼ਾਲੀ ਅਤੇ ਯਕੀਨੀ ਹੋਣਾ ਜ਼ਰੂਰੀ ਹੈ। ਅਸੀਂ ਇਸ ਨਾਲ ਕੋਈ ਵੀ ਸਮਝੌਤਾ ਨਹੀਂ ਕਰ ਸਕਦੇ।

ਕੋਰੋਨਾ ਵਾਇਰਸ ਦੀ ਵੈਕਸੀਨ ਦਾ ਟੀਕਾ ਲਗਵਾਉਣ ਦੇ ਲਈ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਗਾਈਡਲਾਈਨ ਜਾਰੀ ਕਰ ਦਿੱਤੀਆਂ ਗਈਆਂ ਹਨ। ਵੈਕਸੀਨ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਵੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਟੀਕੇ ਦੀ ਸਟੋਰੇਜ ਲਈ ਪੰਜਾਬ ਸਰਕਾਰ ਨੇ ਚਾਰ ਮੇਨ ਹੱਬਾਂ ਬਣਾਈਆਂ ਹਨ। ਚਾਰ ਜ਼ਿਲ੍ਹਿਆਂ ‘ਚ ਟੀਕੇ ਦੀ ਸਿੱਧੀ ਸਪਲਾਈ ਕੀਤੀ ਜਾਵੇਗੀ। ਫਿਰ ਇਨ੍ਹਾਂ ਜ਼ਿਲ੍ਹਿਆਂ ਰਾਹੀਂ ਹੀ ਬਲਾਕ ਪੱਧਰ ‘ਤੇ ਅਤੇ ਹਰ ਪਿੰ- ਪਿੰਡ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਪਹੁੰਚਾਈ ਜਾਵੇਗੀ।

ਪੰਜਾਬ ਵਿੱਚ ਸਭ ਤੋਂ ਪਹਿਲਾਂ ਟੀਕਾ ਮੈਡੀਕਲ ਸਟਾਫ ਅਤੇ ਫਰੰਟਲਾਈਨ ਵਾਲੇ ਲੋਕਾਂ ਨੂੰ ਦਿੱਤਾ ਜਾਵੇਗਾ। ਉਸ ਤੋਂ ਬਾਅਦ 50 ਸਾਲ ਦੀ ਉਮਰ ਤੋਂ ਵੱਧ ਅਤੇ ਆਮ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ।

Share This Article
Leave a Comment