ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਹੋ ਰਿਹਾ ਵਾਧਾ, 20,000 ਦੇ ਨੇੜੇ ਪਹੁੰਚਿਆ ਅੰਕੜਾ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਨਵੇਂ ਮਾਮਲਿਆਂ ਵਿੱਚ ਅਚਾਨਕ ਇੱਕ ਵਾਰ ਫਿਰ ਤੋਂ ਤੇਜੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ਭਰ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 20 ਹਜਾਰ ਦੇ ਲਗਭਗ ਪਹੁੰਚ ਗਈ ਹੈ।

ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 1383 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ 50 ਲੋਕਾਂ ਦੀ ਮੌਤ ਹੋ ਗਈ ਹੈ। ਬੁੱਧਵਾਰ ਨੂੰ ਜਾਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਧਕੇ 19,984 ਹੋ ਗਈ ਹੈ।

ਉਥੇ ਹੀ ਇਸ ਖਤਰਨਾਕ ਕੋਵਿਡ-19 ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 640 ਪਹੁੰਚ ਗਈ ਹੈ। ਕੋਰੋਨਾ ਵਾਇਰਸ ਦੇ ਕੁੱਲ 19,984 ਮਾਮਲਿਆਂ ‘ਚੋਂ 15474 ਐਕਟਿਵ ਕੇਸ ਹਨ। ਇਸ ਤੋਂ ਇਲਾਵਾ, 3870 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

- Advertisement -

ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ 251 ਲੋਕਾਂ ਦੀ ਮੌਤ ਮਹਾਰਾਸ਼ਟਰ ਵਿੱਚ ਹੋਈ। ਇੱਥੇ ਹੁਣ ਇਸ ਮਹਾਮਾਰੀ ਨਾਲ ਪੀਡ਼ਤਾਂ ਦੀ ਗਿਣਤੀ 6191 ਹੋ ਗਈ ਹੈ।

Share this Article
Leave a comment