ਹਰਭਜਨ ਸਿੰਘ ਹੋਣਗੇ ‘ਆਪ’ ਦੇ ਰਾਜ ਸਭਾ ਉਮੀਦਵਾਰ, ਮਿਲ ਸਕਦੀ ਹੈ ਇਹ ਅਹਿਮ ਜ਼ਿੰਮੇਵਾਰੀ

TeamGlobalPunjab
3 Min Read

ਨਿਊਜ਼ ਡੈਸਕ- ਆਮ ਆਦਮੀ ਪਾਰਟੀ ਨੇ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਅਗਲੇ ਦਿਨ ਹੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਹਰਭਜਨ ਸਿੰਘ ਨੂੰ ਇੱਕ ਹੋਰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪ ਸਕਦੀ ਹੈ। ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ ਹੈ।

ਭੰਗਵਤ ਮਾਨ ਅਤੇ ਹਰਭਜਨ ਸਿੰਘ ਚੰਗੇ ਦੋਸਤ ਮੰਨੇ ਜਾਂਦੇ ਹਨ। ਹਰਭਜਨ ਸਿੰਘ ਨੇ ਵੀ ਚੋਣਾਂ ‘ਚ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੀ ਜਿੱਤ ‘ਤੇ ਟਵੀਟ ਕਰਕੇ ਵਧਾਈ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੇ ਅੰਤ ਤੱਕ ਆਮ ਆਦਮੀ ਪਾਰਟੀ ਨੂੰ ਰਾਜ ਸਭਾ ਦੀਆਂ ਪੰਜ ਸੀਟਾਂ ਮਿਲਣ ਜਾ ਰਹੀਆਂ ਹਨ, ਜਿਸ ਲਈ ਭੱਜੀ ਦਾ ਨਾਂ ਪਹਿਲੇ ਉਮੀਦਵਾਰ ਵਜੋਂ ਸਾਹਮਣੇ ਆਇਆ ਹੈ, ਜਿਸ ਨੂੰ ਪਾਰਟੀ ਹਾਈਕਮਾਂਡ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਟੈਸਟ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਚੌਥੇ ਭਾਰਤੀ ਗੇਂਦਬਾਜ਼ ਹਰਭਜਨ ਸਿੰਘ ਦੇ ਰਾਜਨੀਤੀ ‘ਚ ਆਉਣ ਦੀਆਂ ਚਰਚਾਵਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ।

ਪੰਜਾਬ ਚੋਣਾਂ ਦੇ ਐਲਾਨ ਦੇ ਸਮੇਂ ਹਰਭਜਨ ਸਿੰਘ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਭੱਜੀ ਪੰਜਾਬ ਦੀ ਰਾਜਨੀਤੀ ਨਾਲ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਇਹ ਚਰਚਾ ਉਸ ਸਮੇਂ ਤੇਜ਼ ਹੋ ਗਈ ਜਦੋਂ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭੱਜੀ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਸਿੱਧੂ ਨੇ ਇਸ ਦੇ ਨਾਲ ਲਿਖਿਆ, ‘ਸੰਭਾਵਨਾਵਾਂ ਨਾਲ ਭਰੀ ਤਸਵੀਰ।’ ਹਾਲਾਂਕਿ ਅਜਿਹਾ ਕੁਝ ਨਹੀਂ ਹੋਇਆ।

ਭੱਜੀ ਨੇ ਕੁਝ ਸਮਾਂ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ ਅਤੇ ਆਪਣੇ ਸਿਆਸੀ ਭਵਿੱਖ ਬਾਰੇ ਕੋਈ ਖਾਸ ਟਿੱਪਣੀ ਨਹੀਂ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਸੇਵਾਮੁਕਤੀ ਦੇ ਐਲਾਨ ਅਤੇ ਪੰਜਾਬ ਚੋਣਾਂ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ। ਭੱਜੀ ਨੇ ਆਪਣੀ ਸੇਵਾਮੁਕਤੀ ਦਾ ਐਲਾਨ ਕਰਨ ਸਮੇਂ ਕਿਹਾ ਸੀ ਕਿ ਉਹ ਸਿਆਸਤ ਜਾਂ ਕਿਸੇ ਹੋਰ ਤਰੀਕੇ ਨਾਲ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਇਸ ਗੱਲ ‘ਤੇ ਵਿਚਾਰ ਕਰਨਗੇ ਕਿ ਉਹ ਕਿਸੇ ਪਾਰਟੀ ‘ਚ ਸ਼ਾਮਲ ਹੋਣਗੇ ਜਾਂ ਨਹੀਂ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment