‘ਆਪ’ ਸਰਕਾਰ ਆਉਣ ‘ਤੇ ਸੂਬੇ ‘ਚ ਅਪਰਾਧਿਕ ਵਾਰਦਾਤਾਂ ਵਧੀਆਂ, ਲੋਕ ਡਰ ਦੇ ਮਾਹੌਲ ’ਚ ਜੀਅ ਰਹੇ: ਮਜੀਠੀਆ

Rajneet Kaur
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਪੰਜਾਬ ਅੰਦਰ ਸ਼ਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਗਾਈਕ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆ ਤੇ ਕਈ ਹੋਰ ਵਿਅਕਤੀਆਂ ਦਾ ਕਤਲ ਸ਼ਰੇਆਮ ਕੀਤਾ ਜਾਂਦਾ ਹੈ ਪਰ ਸਰਕਾਰ ਕਿੱਥੇ ਕੰਮ ਕਰ ਰਹੀ ਹੈ। ਪੰਜਾਬ ਵਿੱਚ ਗੈਂਗਸਟਰਾਂ ਦੀ ਅੱਤ ਕਾਰਨ ਇੱਥੇ ਕੋਈ ਵਿਅਕਤੀ ਫੈਕਟਰੀ ਨਹੀਂ ਲਗਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰ ਸ਼ਰੇਆਮ ਧਮਕੀਆਂ ਦੇ ਰਹੇ ਹਨ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਪੁਲਿਸ ਦੀਆਂ ਸਿਫ਼ਤਾਂ ਕਰਦੇ ਨਜ਼ਰ ਆ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਰਿਸ਼ਵਤਖੋਰ ਦੱਸ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਤਹਿਸ ਨਹਿਸ ਹੋ ਚੁੱਕੀ ਹੈ ਤੇ ਲੋਕ ਡਰ ਦੇ ਮਾਹੌਲ ’ਚ ਜੀਅ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment