ਜੰਮੂ-ਕਸ਼ਮੀਰ: CRPF ਕੈਂਪ ‘ਚ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

TeamGlobalPunjab
1 Min Read

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ CRPF ਕੈਂਪ ਦੇ ਅੰਦਰ ਇੱਕ ਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਵਾਨ ਦੀ ਪਛਾਣ ਦੇਵਨਾਥ ਯਾਦਵ ਵਜੋਂ ਹੋਈ ਹੈ। ਉਹ ਯੂਪੀ ਦੇ ਮਿਰਜ਼ਾਪੁਰ ਦਾ ਰਹਿਣ ਵਾਲਾ ਸੀ। ਦੇਵਨਾਥ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਦੇਵਨਾਥ ਯਾਦਵ ਨੇ ਅੱਜ ਸਵੇਰੇ ਸੀਆਰਪੀਐਫ ਕੈਂਪ ਗੁੰਡ ਵਿੱਚ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਯਾਦਵ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਜਾਂਦਾ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਸੀਆਰਪੀਐਫ ਜਵਾਨ ਦੀ ਦੇਹ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਹਾਲੇ ਤੱਕ ਇਸ ਗੱਲ ਦਾ ਪਤਾ ਨਹੀਂ ਚੱਲ ਸਕਿਆ ਹੈ ਕਿ ਆਖ਼ਿਰਕਾਰ ਉਸ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ।

Share this Article
Leave a comment