ਕਿਸਾਨ ਅੰਦੋਲਨ ਕਾਰਨ ਕੇਂਦਰ ‘ਤੇ ਵਧ ਰਿਹਾ ਦਬਾਅ, ਕੈਬਨਿਟ ਮੀਟਿੰਗ ‘ਚ ਅੱਜ ਮੋਦੀ ਲੈ ਸਕਦੇ ਨੇ ਵੱਡਾ ਫੈਸਲਾ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਚਰਚਾ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਨਾਲ ਵੀ ਬੈਠਕ ਕਰ ਚੁੱਕੇ ਹਨ।

ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ 23 ਫ਼ਸਲਾਂ ‘ਤੇ ਸਰਕਾਰ ਐੱਮਐੱਸਪੀ ਕਾਨੂੰਨੀ ਤੌਰ ‘ਤੇ ਲਾਗੂ ਕਰੇ। ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਕੇਂਦਰ ਸਰਕਾਰ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧ ਕਰਨ ਲਈ ਤਿਆਰ ਹੈ।

ਬੀਤੇ ਦਿਨ ਭਾਰਤ ਬੰਦ ਰੱਖਣ ਦੇ ਨਾਲ ਵੀ ਕੇਂਦਰ ਸਰਕਾਰ ਤੇ ਦਬਾਅ ਵਧਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਪੂਰੇ ਦੇਸ਼ ‘ਚੋਂ ਕਿਸਾਨ ਵੱਡੀ ਗਿਣਤੀ ਅੰਦਰ ਧਰਨੇ ਪ੍ਰਦਰਸ਼ਨਾਂ ‘ਚ ਪਹੁੰਚ ਰਹੇ ਹਨ। ਪੰਜਾਬ ਹਰਿਆਣਾ ਤੋਂ ਲੱਖਾਂ ਦੀ ਗਿਣਤੀ ‘ਚ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਆ ਬੈਠੇ ਹਨ। ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦੇ ਹੋਏ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ।

Share this Article
Leave a comment