ਭਾਜਪਾ ਨੂੰ ਤਕੜਾ ਝਟਕਾ, ਦਲਿਤ ਅਤੇ ਕਿਸਾਨ ਆਗੂ ਭਾਜਪਾ ਛੱਡ ਹੋਏ ‘ਆਪ’ ‘ਚ ਹੋਏ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਨੂੰ ਤਕੜਾ ਝਟਕਾ ਦਿੱਤਾ। ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸੰਬੰਧਿਤ ਚੌਧਰੀ ਬਲਵਿੰਦਰ ਸਿੰਘ ਬਿੱਟੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਨਇੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਭਾਜਪਾ ਕਿਸਾਨ ਵਿੰਗ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਸਮੇਤ ਕਿਸਾਨ ਮੋਰਚਾ ਦੀ ਲਗਭਗ ਸਾਰੀ ਜ਼ਿਲ੍ਹਾ ਇਕਾਈ ਦੀ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾ ਲਈ। ਜਿੰਨਾ ‘ਚ ਜਰਨਲ ਸਕੱਤਰ ਬੇਅੰਤ ਸਿੰਘ ਅਤੇ ਦਰਸ਼ਨ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਸਿੰਘ ਅਤੇ ਦਰਸ਼ਨ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਵਜ਼ੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਅਤੇ ਆਟੋ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਗ਼ਰੀਬ ਸਿੰਘ ਬਾਲੀ, ਐਡਵੋਕੇਟ ਅਮਰਦੀਪ ਕੌਰ ਅਤੇ ਪਹਿਲਵਾਨ ਨਿਰਮਲ ਸਿੰਘ ਸ਼ਾਮਲ ਸਨ।

Share this Article
Leave a comment