ਅਕਾਲੀ ਦਲ ਦੇ ਰਾਜ ‘ਚ ਹੋਈ ਬੇਅਦਬੀ ਲਈ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ, ਗੁਰਜੀਤ ਔਜਲਾ ਨੇ ਸੰਸਦ ‘ਚ ਕੀਤੀ ਇਨਸਾਫ ਦੀ ਮੰਗ

Prabhjot Kaur
1 Min Read

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੰਸਦ ਗੁਰਜੀਤ ਔਜਲਾ ਨੇ ਸੰਸਦ ਵਿੱਚ ਬੇਅਦਬੀ ਦੲ ਮੁੱਦਾ ਚੁੱਕਦਿਆਂ ਇਨਸਾਫ ਦੀ ਮੰਗ ਕੀਤੀ। ਉਹਨਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।

ਇਸ ਮੁੱਦੇ ‘ਤੇ ਸਮੇਂ-ਸਮੇਂ ‘ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ। ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਪਰਾਧੀਆਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।

Share this Article
Leave a comment