ਚੰਡੀਗੜ੍ਹ: ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸ ਨੂੰ ਧਿਆਨ ਵਿਚ ਰੱਖ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਲੌਕ ਡਾਉਨ ਦੀ ਮਿਆਦ ਵਿੱਚ ਦੋ ਹਫਤਿਆਂ ਦਾ ਵਾਧਾ ਕਰ ਦਿੱਤਾ ਹੈ । ਦਸਣਯੋਗ ਹੈ ਕਿ ਪਿਛਲੇ 38 ਦਿਨ ਤੋਂ ਪੰਜਾਬ ਵਿੱਚ ਕਰਫਿਊ ਲਗਾ ਹੋਇਆ ਹੈ ।