ਅੰਮ੍ਰਿਤਸਰ ਦੇ ਇਨ੍ਹਾਂ ਇਲਾਕਿਆਂ ‘ਚ 10 ਦਿਨਾਂ ਲਈ ਲੱਗਿਆ ਕਰਫ਼ਿਊ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ‘ਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਜਿਸ ਤਹਿਤ ਅੰਮ੍ਰਿਤਸਰ ਦੇ 6 ਇਲਾਕਿਆਂ ‘ਚ 10 ਦਿਨਾਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਹੁਕਮ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਮੇਂ ਸ਼ਹਿਰ ਵਿੱਚ 6 ਮਾਈਕਰੋ ਕੰਟੋਨਮੈਂਟ ਜੋਨ ਐਲਾਨੇ ਜਾ ਚੁੱਕੇ ਹਨ, ਜਿੱਥੇ 10 ਦਿਨ ਲਈ ਕਰਫਿਊ ਰਹੇਗਾ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੱਡ ਕੇ ਬਾਕੀ ਗਤੀਵਿਧੀ ਉੱਤੇ ਰੋਕ ਰਹੇਗੀ।

ਇਹ ਕਰਫਿਊ ਬ੍ਰਹਮ ਨਗਰ, ਗੋਪਾਲ ਨਗਰ, ਜਵਾਹਰ ਨਗਰ, ਗਲੀ ਕੱਕਿਆਂ ਵਾਲੀ, ਸ਼ਿਮਲਾ ਮਾਰਕੀਟ ਅਤੇ ਕਟੜਾ ਬੱਘੀਆਂ ਵਿੱਚ ਰਹੇਗਾ। ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ 50 ਮਰੀਜ਼ ਆ ਰਹੇ ਹਨ ਪਰ ਹੁਣ ਇਨ੍ਹਾਂ ਦੀ ਗਿਣਤੀ ਔਸਤਨ ਨਾਲੋਂ ਵੱਧ ਰਹੀ ਹੈ, ਦੋ ਦਿਨ ਪਹਿਲਾਂ 100 ਤੋਂ ਵੱਧ ਕਰੋਨਾ ਦੇ ਕੇਸ ਪਾਏ ਗਏ ਸਨ ਜੋ ਕਿ ਖ਼ਤਰੇ ਦੀ ਘੰਟੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਕੀਤੀ ਗਈ ਹੈ।

Share this Article
Leave a comment