ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਪੂਰਨ ਕਰਫਿਊ ਦਾ ਐਲਾਨ

TeamGlobalPunjab
2 Min Read

ਚੰਡੀਗੜ੍ਹ:  ਮੁੱਖ ਸਕੱਤਰ ਅਤੇ ਡੀਜੀਪੀ ਨਾਲ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ, ਮੁੱਖ ਮੰਤਰੀ ਨੇ ਬਿਨਾਂ ਕਿਸੇ ਢਿੱਲ ਦੇ ਪੂਰਨ ਕਰਫਿਊ ਦਾ ਐਲਾਨ ਕੀਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਜ਼ਿਲ੍ਹਾ ਡੀ.ਸੀਆਂ ਨੂੰ ਉਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਲਾਕ ਡਾਊਨ ਹੋਣ ਦੇ ਬਾਵਜੂਦ ਵੀ ਲੋਕ ਇਸ ਨੂੰ ਗੰਭੀਰਤਾ ਨਾਲ ਲੈਂਦੇ ਦਿਖਾਈ ਨਹੀਂ ਦੇ ਰਹੇ ਅਤੇ ਬਹੁਤ ਸਾਰੇ ਲੋਕ ਬਿਨਾ ਕੰਮ ਜਾਂ ਮਕਸਦ ਦੇ ਬਾਹਰ ਘੁੰਮ ਫਿਰ ਰਹੇ ਹਨ।

ਜਿਸ ਕਾਰਨ ਪ੍ਰਸ਼ਾਸਨ ਨੇ ਮੁਕੰਮਲ ਕਰਫ਼ਿਊ ਦਾ ਐਲਾਨ ਕੀਤਾ ਹੈ। ਹੁਕਮਾਂ ਦੀ ਪਾਲਨਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਕੀਤੀ ਜਾਵੇਗੀ

Share this Article
Leave a comment