ਚੰਡੀਗੜ੍ਹ :ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜਿਥੇ ਪੰਜਾਬ ਵਿਚ ਮੁਕੰਮਲ ਕਰਫਿਊ ਲਗਾਇਆ ਗਿਆ ਹੈ ਉਥੇ ਹੀ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਚੰਡੀਗੜ੍ਹ ਵਿੱਚ ਕਰਫਿਉ ਲਗਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਕਰਫਿਊ ਅੱਜ ਰਾਤ 12 ਵਜੇ ਤੋਂ ਲਾਗੂ ਹੋਵੇਗਾ। ਇਥੇ ਹੀ ਬਸ ਨਹੀਂ ਇਸ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਪ੍ਰਸ਼ਾਸਨ ਨੂੰ ਵੀ ਆਦੇਸ਼ ਦਿਤੇ ਗਏ ਹਨ।