ਵੋਟਰਾਂ ਨੂੰ ਭਰਮਾਉਣ ਲਈ ਗੈਰ ਕਾਨੂੰਨੀ ਤਰੀਕੇ ਨਾਲ ਵਰਤੀ ਜਾਣ ਵਾਲੀ ਕਰੰਸੀ ਫੜ੍ਹੀ ਜਾਣ ‘ਤੇ ਸਿੱਧਾ ਸਰਕਾਰੀ ਖ਼ਜ਼ਾਨੇ ‘ਚ ਹੋਵੇਗੀ ਜਮ੍ਹਾਂ

TeamGlobalPunjab
1 Min Read

ਮੋਗਾ: ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਚੋਣਾਂ ਵਿੱਚ ਕਈ ਵਾਰ ਵੋਟਰਾਂ ਨੂੰ ਭਰਮਾਉਣ ਲਈ ਕਰੰਸੀ ਨੂੰ ਵੀ ਇਧਰ ਉਧਰ ਕੀਤਾ ਜਾਂਦਾ ਹੈ।

ਇਸ ਦੀ ਚੈਕਿੰਗ ਕਰਨ ਲਈ ਟੀਮਾਂ ਨੂੰ ਲਗਾਇਆ ਜਾਵੇਗਾ ਅਤੇ ਇਨ੍ਹਾਂ ਟੀਮਾਂ ਵੱਲੋਂ 24 ਘੰਟੇ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਚੈਕਿੰਗ ਦੌਰਾਨ ਕੋਈ ਕਰੰਸੀ ਜ਼ਬਤ ਕੀਤੀ ਜਾਂਦੀ ਹੈ ਤਾਂ ਉਸ ਨੂੰ ਉਸ ਸਮੇਂ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।

ਉਹਨਾਂ ਕਿਹਾ ਕਿ ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ, ਮੋਗਾ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਖਜ਼ਾਨਾ ਅਤੇ ਸਬ ਖਜ਼ਾਨਿਆਂ ਨੂੰ 24 ਘੰਟੇ ਖੁੱਲਾ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇ, ਤਾਂ ਜੋ ਜ਼ਬਤ ਕੀਤੀ ਗਈ ਕਰੰਸੀ ਨੂੰ ਖਜ਼ਾਨੇ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਮੋਗਾ ਖਜ਼ਾਨਿਆਂ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਕਰਵਾਉਣਗੇ ਅਤੇ ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।

Share This Article
Leave a Comment