CWG 2022

CWG 2022: ਪੰਜਾਬ ਦੀ ਧੀ ਨੇ ਦੇਸ਼ ਦੀ ਝੋਲੀ ਪਾਇਆ ਮੈਡਲ

CWG 2022 ਬਰਮਿੰਘਮ: ਨਾਭਾ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਭਾਰਤ ਦੀ ਝੋਲੀ 9ਵਾਂ ਤਮਗਾ ਪਾਇਆ ਹੈ। ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਹਰਜਿੰਦਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਭਾਰ ਚੁੱਕ ਕੇ ਕੁੱਲ 212 ਕਿਲੋ ਭਾਰ ਦੇ ਨਾਲ ਕਾਂਸੀ ਦਾ ਮੈਡਲ ਜਿੱਤਿਆ।

ਇਸ ਮੁਕਾਬਲੇ ‘ਚ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਸੋਨ ਤਮਗਾ ਜਿੱਤਿਆ, ਜਦਕਿ ਕੈਨੇਡਾ ਦੀ ਐਲੇਕਸਿਸ ਐਸ਼ਵਰਥ ਨੇ ਚਾਂਦੀ ਦਾ ਤਮਗਾ ਜਿੱਤਿਆ। ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ।

ਨਾਭਾ ਬਲਾਕ ਦੇ ਪਿੰਡ ਮਹਿਤਾ ਵਿਖੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਦਾ ਖੁਸ਼ੀ ਦਾ ਠਿਕਾਣਾ ਨਹੀਂ ਅਤੇ ਪਿੰਡ ਦੇ ਲੋਕਾਂ ਵੱਲੋਂ ਘਰ ਵਿਚ ਆ ਕੇ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ ਅਤੇ ਮੂੰਹ ਮਿੱਠਾ ਵੀ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਤਿੇ ਪੰਜਾਬ ਦੁ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਵਧਾਈ ਦਿੰਦੇ ਟਵੀਟ ਕਰ ਲਿਖਿਆ, ‘ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ… ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ’

ਹਰਜਿੰਦਰ ਕੌਰ ਦੇ ਪਰਿਵਾਰ ਨੇ ਦੱਸਿਆ ਕਿ ਗ਼ਰੀਬੀ ਦੇ ਮਾਹੌਲ ‘ਚੋਂ ਉੱਠ ਕੇ ਉਹ ਆਪਣੀ ਮਿਹਨਤ ਦੇ ਸਦਕਾ ਇਸ ਮੁਕਾਮ ਤੇ ਪਹੁੰਚੀ ਹੈ ਕਿਉਂਕਿ ਸਰਕਾਰਾਂ ਵੱਲੋਂ ਤੁਹਾਡੀ ਕੋਈ ਸਹਾਇਤਾ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਇਨ੍ਹਾਂ ਗਲਤੀਆਂ ਕਰਕੇ ਜ਼ਿਆਦਾਤਰ ਲੋਕਾਂ ਨੂੰ ਹੋ ਰਿਹਾ ਹੈ ਅਸਥਮਾ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਸ਼ਾਹਬਾਜ਼ ਸਰਕਾਰ ਨੇ ਬੰਦ ਕੀਤਾ ਇਸ ਵੱਡੇ ਨਿਊਜ਼ ਚੈਨਲ ਦਾ ਪ੍ਰਸਾਰਣ, ਪੱਤਰਕਾਰ ਵੀ ਗ੍ਰਿਫਤਾਰ

ਇਸਲਾਮਾਬਾਦ: ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਦੇਸ਼ ਦੇ ਰੈਗੂਲੇਟਰੀ ਅਥਾਰਟੀਆਂ ਦੁਆਰਾ ਪਾਕਿਸਤਾਨੀ ਟੈਲੀਵਿਜ਼ਨ ਸਟੇਸ਼ਨ ਏਆਰਵਾਈ …

Leave a Reply

Your email address will not be published.