ਮਾਛੀਵਾੜਾ ਸਾਹਿਬ : ਮਾਛੀਵਾੜਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਹਸਪਤਾਲ ਦੇ ਅੰਦਰ ਖੁਦਕੁਸ਼ੀ ਕਰ ਲਈ ਹੈ। ਨੌਜਵਾਨ ਇਸੇ ਹਸਪਤਾਲ ਵਿਚ ਨੌਕਰੀ ਕਰਦਾ ਸੀ। ਉਸ ਨੇ ਮਰਨ ਤੋਂ ਪਹਿਲਾਂ ਇਕ ਚਿੱਠੀ ਵੀ ਲਿਖੀ, ਜਿਸ ਵਿਚ ਉਸ ਨੇ ਲਿਖਿਆ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਸੀ, ਜਿਸ ਕਰਕੇ ਉਹ ਇਹ ਕਦਮ ਚੁੱਕ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਜਸਪ੍ਰੀਤ ਸਿੰਘ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ। ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲੈ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਇਡ ਨੋਟ ਲਿਖਿਆ ਜਿਸ ਵਿਚ ਉਸਨੇ ਕਿਹਾ ਕਿ ‘ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ ਜਿਸ ਕਾਰਨ ਉਹ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਰਿਹਾ ਹੈ। ਉਸਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਇਡ ਨੋਟ ਦੇ ਅਖੀਰ ਵ’ ਉਸਨੇ ਕਿਹਾ ਕਿ ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ’।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।