ਹਰਿਆਣਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਕਿਸਾਨ ਮਾਰਚ ਤੇ ਸਵਾਲ ਖੜ੍ਹੇ ਹੋਏ ਹਨ। ਇਸ ਵਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੁੱਕੇ ਹਨ।
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਗੁਰਾਂ ਨੂੰ ਪੰਥ ਅਤੇ ਪੰਜਾਬ ਦੇ ਲੋਕ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਨੂੰ ਕੇਂਦਰ ਸਰਕਾਰ ਨੇ ਖੁੱਡੇ ਲਾਈਨ ਲਾਇਆ ਤਾਂ ਹੁਣ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਚੇਤੇ ਆ ਗਿਆ।
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਧਾਰਮਿਕ ਸਥਾਨਾਂ ਦਾ ਗ਼ਲਤ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਅਕਾਲੀ ਦਲ ਦੇ ਕਿਸਾਨ ਮੋਰਚੇ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੁਨੀਆਂ ਤੋਂ ਮਾਰਚ ਤਖ਼ਤ ਸਾਹਿਬਾਨ ਵੱਲ ਜਾਂਦੇ ਹਨ, ਕਿਉਂਕਿ ਦੁਨਿਆਵੀ ਤਖ਼ਤਾਂ ਤੋਂ ਸਾਡੇ ਧਾਰਮਿਕ ਤਖ਼ਤ ਕਿਤੇ ਵੱਡੇ ਹਨ ਪਰ ਅਕਾਲੀ ਦਲ ਇਸ ਤੋਂ ਉਲਟ ਚੱਲ ਰਿਹਾ ਹੈ।