Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 07 July 2021, Ang 688

TeamGlobalPunjab
15 Min Read
  • July 07, 2021
  • ਬੁੱਧਵਾਰ, 23 ਹਾੜ (ਸੰਮਤ 553 ਨਾਨਕਸ਼ਾਹੀ)
  • Ang 688; Sri Guru Nanak Dev Jee; Raag Dhanasree

ਧਨਾਸਰੀ ਮਹਲਾ ੧॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ॥੧॥

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ॥੨॥

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ॥੩॥

- Advertisement -

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ॥੪॥

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ॥੫॥੨॥

ਪੰਜਾਬੀ ਵਿਆਖਿਆ

ਧਨਾਸਰੀ ਮਹਲਾ ੧॥ : ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

- Advertisement -

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

English Translation

Dhanasree Mahala ੧ :  O Lord! In Thy Name (joined) spiritual life arises in me, joy arises in my mind. O brother! God’s Name is everlasting, the Lord is the treasure of virtues and the knower of the hearts of the creatures of the earth. The Guru’s bestowed wisdom states that the Creator Lord is Infinite, He who has created this Creation, He alone destroys it. When the call (of death) sent in His Hukam comes, no creature can turn back (that call). God Himself creates (the creatures) and takes care of them. The Lord-Master is inaccessible , the senses of beings cannot reach Him. O Nanak! Pray at His door, and say, O Lord !) By Thy everlasting praise, spiritual life arises in me (grant me Thy praise ) .।1। .

O Lord! There is no other equal to Thee, (whatever else has come into the world), (he shall at last) depart (Thou art the ever abiding one ) . The man, whose wandering (Guru) removes, according to the Lord’s Hukam, his cycle of birth and death comes to an end. The Guru praises the God whose merits are beyond description, from whom he removes the deviance. That human being abides in the everlasting Lord (remembrance of), the everlasting Lord (in his Hirda) is manifested. That human being recognizes the Hukam of the Lord, the Master of Will (and understands that) the Lord Himself creates and Himself merges (in Himself). O Lord! The human being, who has received Thy praise (gift) from the Guru, Thou abide in his mind and at the end also become his companion. O Nanak! The Lord-Master is ever abiding, there is none like Him. (Pray at His door and say -) O Lord! Those who are attached to Thy Name (in the world to come) get respect.।2।

O Invisible Creator! Thou art the Eternal One and the Creator of all beings. The One Creator is the Master (of the whole world), He has led (birth and death) two ways. Conflicts (in the world according to His will) increase. Both paths are paved by the Lord, all beings are under His Hukam, (according to His Hukam) the world keeps on being born and dying. (By forgetting the Jiv Naam, the poisonous form of attachment to Maya) accumulates on one’s head, (and does not understand that) without God’s Naam no one else can become a companion-friend. The creature comes (into the world) according to (God’s) Hukam, (but does not understand that Hukam by falling in love with Maya). The Lord Himself is able to guide the creature according to His Hukam (direct path). O Nanak! Attached to the Guru’s word is the recognition that the Lord of the world is the Eternal One and the Creator of all.।3।

O brother! People who worship God shine in the presence of God, because with the blessing of Guru’s word they make their life beautiful. They keep on uttering the spiritual life giving Bani with their tongue, uniting the being with that Bani. Devotees lick their tongues with Prabhu’s Naam, by joining Naam (their thirst for Naam) increases, through Guru’s word they are sacrificed to Prabhu-Naam (sacrificing all other bodily pleasures for Naam’s sake). Are ) . O Lord! When (Bhagat Jan) seems dear in Thine mind, then by touching Guru-Paras they themselves also become Paras (become able to give pious life to others ) . People who get rid of selfishness get that spiritual status where spiritual death cannot affect. But such a person is seldom one who contemplates the Guru’s wisdom. O Nanak! People who worship God are always glorified at the door of the Lord , they (in all their lives) always trade in the name of the Lord.।4।

As long as I remain hungry and thirsty for Maya, then by no means can I reach the door of the Lord. (Treatment to quench Trishna of Maya) I go and ask my Guru (and according to his teachings) I meditate on God’s Name (Naam alone quenches Trishna ) . Taking refuge in the Guru, I constantly meditate on the Name, utter the Lord’s praises, and ever associate with the Lord. Every day I utter the Name of the Lord with my mouth which is the support of religions which is the source of mercy and over which Maya cannot influence. The human being who is commanded by God to do Naam Simran from His very presence, is saved from the influence of Trishna by killing his mind (from Maya). O Nanak! To that man, the Lord’s Name alone seems sweet and superior to all other pleasures; ।5।2।

Share this Article
Leave a comment