Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 07 October 2021, Ang 686

TeamGlobalPunjab
10 Min Read
  • October 07, 2021
  • ਵੀਰਵਾਰ, 22 ਅੱਸੂ (ਸੰਮਤ 553 ਨਾਨਕਸ਼ਾਹੀ)
  • Ang 686; Guru Nanak Dev Jee; Raag Dhanasaree

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥

ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥

ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

- Advertisement -

 ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥

ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥

ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥

ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥

- Advertisement -

ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥

ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥

ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥

ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥

ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥

ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥

ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥

ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥

ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਪੰਜਾਬੀ ਵਿਆਖਿਆ

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

English Translations

By taking refuge in the Guru and worshiping God, one gets the (spiritual) abode where the mind is always in a state of steadfastness. (But) without meeting the Guru, the soul dies and remains in the cycle of birth and death. A human being who, through the Guru, remains in a state of steadfastness and joins at the Lord’s feet, is accepted to join at the Lord’s feet. That human being gets neither spiritual death, nor the cycle of birth and death. Such a servant of the Lord remains absorbed in the Lord, the Lord is manifested within such a servant. Wherever that servant looks, he sees no one but God. I (too) wish to have the same Guru who will perpetually enshrine the Lord (in my Hirda), who will make me praise the unspeakable Lord, and by His word will unite me at the Lord’s feet. The devotee of God (without praise) has no other car (smells ) . The devotee always meditates on the Lord alone, the ever-steadfast Lord seems dear to him. The human being who finds the perfect Guru, the Guru unites him at the Lord’s feet, the servant remains attached at the Lord’s feet, his mind remains within the body (ie, Maya-Mohya does not run in ten directions). ), In his mind the ever-steadfast Lord is manifested , that servant is ever absorbed in his (remembrance) by meditating on the Lord and meeting in Him. God Himself performs His Darshan (through the Guru), He Himself knows the heart (of all beings) (for this reason) He does not believe in deeds done by force, nor is He pleased with many (religious) pleasures. The Lord, who has created (all ) bodies and has put Naam Amrit (in the Hirda of a fortunate person who has come to the Guru’s Sanctuary), has united his mind in love and devotion. Those human beings who miss (education ) by reading (from Simran only in the pride of education) suffer (spiritual death) injuries. Due to many cunning of (education) they fall into the cycle of birth and death. Whoever chants the Lord’s Name and makes the Lord’s reverence the food of his soul, those servants take refuge in the Guru and remain absorbed in the Lord. A person who has been worshiping stones (idols), bathing in shrines, living in forests, wandering from place to place as a recluse (and considering these deeds as religion ), if his mind remains dirty then he How can one be holy ? One who is ever absorbed in the Lord (through Simran) (he is pure, and) he (in the world to come ) gets honor. O Beloved Lord! By grace I have found the Guru who saves crores of people (from vices) in the twinkling of an eye, whose mind is always steadfast and serious, with high conduct and high (spiritual) There is also wisdom. O Nanak! Pray thus at the Lord’s door, O Lord! Before whom shall I praise Thee ? I see no one but you. As Thou hast mercy, keep me in Thy will, so that (Thy servant) abides in steadfast spiritual state, abides in Thy love and sings Thy praises.

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ॥

Share this Article
Leave a comment