Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 08 October 2021, Ang 788

TeamGlobalPunjab
6 Min Read
  • October 08, 2021
  • ਸ਼ੁੱਕਰਵਾਰ, 23 ਅੱਸੂ (ਸੰਮਤ 553 ਨਾਨਕਸ਼ਾਹੀ)
  • Ang 788; Guru Amardas Jee; Raag Soohee

ਸਲੋਕ ਮਃ ੩ ॥

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥

ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥

ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥

- Advertisement -

ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥

ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥

ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥

ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥

- Advertisement -

ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥

ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥

ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥

ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥

ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥

ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥

ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਪੰਜਾਬੀ ਵਿਆਖਿਆ

ਸਲੋਕ ਮਃ ੩ ॥; ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।

ਮਃ ੩ ॥; ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।

ਮਃ ੩ ॥; ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।

ਪਉੜੀ ॥; ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ। (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ। ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

English Translations

Salok M: 3; O Woman! Then make the adornment when you first please the Khasam, (otherwise) the Khasam will not come to the bed and the adornment will go in vain. O woman! If Khasam’s mind is obeyed then only the adornment is understood, the adorned woman is acceptable only if Khasam loves her. O Nanak! If the mortal woman makes the fear of the Lord (living in) the adornment and the juice of the drink, makes the love of the Lord food (meaning, the basis of life), and surrenders her body and mind to Khasam-Prabhu (meaning, Walks completely in the Lord’s will ) He gets Khasam-Prabhu.

M : 3; The woman adorned herself with antimony, flowers and leaf juice, (but if) Khasam did not come to the bed, then this adornment became a disorder (because it became painful due to separation ) .

M: 3; Those who (only physically) sit together are not called real female Khasm ; The one whose two bodies have the same soul is the woman and she is the husband.

Paurhi : Without fear (living in) the Lord, there can be no devotion and no love in His Name (ie, His Name cannot seem lovely ); This fear arises only if the Guru is met, (thus) through fear and through love the color (of devotion) becomes beautiful. By killing ego and desire (with the fear of Lord’s fear and love) man’s mind and body are dyed with (Lord’s devotion) color ; Meeting the Lord, the mind and body become pure and beautiful. All this fear and love of the Lord (Blessed) is present in the world (everywhere).

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ॥

Share this Article
Leave a comment