- October 12, 2021
- ਮੰਗਲਵਾਰ, 27 ਅੱਸੂ (ਸੰਮਤ 553 ਨਾਨਕਸ਼ਾਹੀ)
- Ang 890; Sri Guru Arjan Dev Jee; Raag Ramkali
ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥
ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥
ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
- Advertisement -
ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥
ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥
ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥
ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥
ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥
- Advertisement -
ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
ਪੰਜਾਬੀ ਵਿਆਖਿਆ
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।
English Translation
( O brother !) Through the Guru (in whose Hirda) Har Naam abides for as long as the blink of an eye, he (as it were) enjoys the pleasures of many forms, colors and material things. That human being becomes enlightened with the gods, his intellect (becomes elevated) he becomes the master of Ridhi Sidhis (becomes ); Crores of Japas and Tapas (the fruit of it ) dwells in him.1. ( O brother !) The importance of God’s Name cannot be told, the value of God’s Name cannot be found.1. Rahao. ( O brother !) The man in whose Hirda God’s Name abides, he (against vices) is valiant, brave , possesses full intellect and patience, he is ever abiding in spiritual tranquility, in the Lord. his remains deep devotion, he remains free from vices , all his works are successful .2. ( O brother !) The human being in whose mind Har Naam abides, does not wander anywhere, does not waver anywhere, (from the influence of Maya) remains completely detached, sees the light of one God in all, He enjoys all the pleasures, he is saved from (mental) diseases.3. ( O brother !) One should chant the name of Gopal Govind, who takes refuge in the Guru and has mercy on religions, (the one who chants, his) worries are removed. (O brother! Me) Nanak has been given the Lord’s Name by the Guru, given the service (gift) of the saints. (Simran of Har Naam only ) is the (told) work of the Guru. 3.15.26.
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ॥