- November 16, 2021
- ਮੰਗਲਵਾਰ, 01 ਮੱਘਰ (ਸੰਮਤ 553 ਨਾਨਕਸ਼ਾਹੀ)
- Ang 664; Guru Amardas Ji; Raag Dhanasari
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥
ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
- Advertisement -
ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥
ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥
ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥
ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥
ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥
- Advertisement -
ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਪੰਜਾਬੀ ਵਿਆਖਿਆ
ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।
ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।
ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।
ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
Translation In English
DHANAASAREE, THIRD MEHL: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 ||
Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause ||
This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 ||
Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 ||
The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ॥