Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 19 October 2021, Ang 647

TeamGlobalPunjab
6 Min Read
  • October 19, 2021
  • ਮੰਗਲਵਾਰ, 03 ਕੱਤਕ (ਸੰਮਤ 553 ਨਾਨਕਸ਼ਾਹੀ)
  • Ang 647; Guru Amardas Ji; Raag Sorath

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

- Advertisement -

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ 

ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ 

- Advertisement -

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ 

ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਪੰਜਾਬੀ ਵਿਆਖਿਆ

ਸਲੋਕੁ ਮਃ ੩ ॥ ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।

ਪਉੜੀ ॥ ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

Translation In English

Great beings speak the word of education in relation to someone (but that education) is common to the whole world. Searches for himself By the grace of SatGuru he remains saddened by Maya as soon as he is used in the world, then his mind becomes Patij in itself (stops wandering outside ). O Nanak! Those whose mind is not Patijya, there is no benefit in talking about Gyan.1. 

O Pandit! Those human beings, who have not fixed their mind (in God) in the presence of SatGuru, end up in sorrow ; The blind inside and outside of them have no understanding. (But) O Pandit! Those human beings who are immersed in God’s Name, who have praised through the Shabad of SatGuru and are absorbed in God, the whole world eats the blessing of their earnings. O Pandit! In the attachment of Maya (stuck) there can be no blessing (spiritual life does not flourish) and no Naam Dhan is obtained ; Are tired of reading, but contentment does not come and all the time (age) passes by burning ; Their gossip does not end and anxiety does not leave the mind. O Nanak! Deprived of the Name, the human being rises (from the world) with a black face.2.

O Beloved God! I have met the Gurmukhs, whom I shall meet and ask for Thy way. The man who tells me God’s friend (news), I am a sacrifice to him. With them I meditate on the virtues and God’s Name. May I ever find happiness by meditating on the Beloved God. I am a sacrifice to the SatGuru , who has given (God’s) understanding. 12.

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ

Share this Article
Leave a comment