Home / ਸਿੱਖ ਵਿਰਸਾ / Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 21 September 2021, Ang 680

Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 21 September 2021, Ang 680

  • September 21, 2021
  • ਮੰਗਲਵਾਰ, 06 ਅੱਸੂ (ਸੰਮਤ 553 ਨਾਨਕਸ਼ਾਹੀ)
  • Ang 680; Guru Arjan Dev Jee; Raag Dhanasaree

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ॥ ਰਹਾਉ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ॥੨॥੫॥੩੬॥ 

ਪੰਜਾਬੀ ਵਿਆਖਿਆ

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

English Translation

DHANAASAREE, FIFTH MEHL: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful.|| 2 || 5 || 36 ||

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਿਹ॥

Check Also

Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 03 December 2021, Ang 641

December 03, 2021 ਸ਼ੁੱਕਰਵਾਰ, 18 ਮੱਘਰ (ਸੰਮਤ 553 ਨਾਨਕਸ਼ਾਹੀ) Ang 641; Sri Guru Arjan Dev …

Leave a Reply

Your email address will not be published. Required fields are marked *