Today’s Hukamnama from Sri Darbar Sahib Amritsar (Golden Temple) ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ- 29 August 2021, Ang 744

TeamGlobalPunjab
2 Min Read
  • August 29 , 2021
  • ਐਤਵਾਰ, 14 ਭਾਦੁਇ (ਸੰਮਤ 553 ਨਾਨਕਸ਼ਾਹੀ)
  • Ang 744; Guru Arjan Dev Ji; Raag Soohee

ਸੂਹੀ ਮਹਲਾ ੫ ॥

ਅੰਮ੍ਰਿਤ ਬਚਨ ਸਾਧ ਕੀ ਬਾਣੀ ॥

ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥

ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥

- Advertisement -

ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ 

ਪੰਜਾਬੀ ਵਿਆਖਿਆ

ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ।੧।॥ ਰਹਾਉ ॥

ਹੇ ਭਾਈ! ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ।੧।

ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।੨।੩੧।੩੭।

English Translation

SOOHEE, FIFTH MEHL: The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. || 1 || Pause ||

- Advertisement -

The pains and sufferings of the Dark Age of Kali Yuga are eradicated, when the One Name abides within the mind. || 1 || I

apply the dust of the feet of the Holy to my face and forehead. Nanak has been saved, in the Sanctuary of the Guru, the Lord. || 2 || 31|| 37 ||

Share this Article
Leave a comment