ਘਟੀਆ ਦੁੱਧ ਵੇਚਣ ਵਾਲੇ ਸਾਵਧਾਨ ! ਸਰਕਾਰ ਨੇ ਸ਼ੁਰੂ ਕੀਤੀ ਅਨੋਖੀ ਮੁਹਿੰਮ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਹਰ ਦਿਨ ਨਵੀਆਂ ਮੁਹਿੰਮ ਚਲਾਇਆ ਜਾ ਰਹੀਆਂ ਹਨ । ਇਸੇ ਤਹਿਤ ਦੁੱਧ ਦੀ ਮਿਲਾਵਟ, ਗੁਣਵਤਾ ਦੀ ਜਾਂਚ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਜਿਲ੍ਹਾ ਪੱਧਰ ਤੇ ਵਿਸੇਸ ਲੈਬਾਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਿਤੀ ਹੈ । ਉਨ੍ਹਾਂ ਕਿਹਾ ਕਿ ਇਹ ਲੈਬਾਰਟਰੀਆਂ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਲਈ ਸਥਾਪਿਤ ਕੀਤੀਆਂ ਗਈਆਂ ਹਨ । ਬਾਜਵਾ ਅਨੁਸਾਰ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ।
ਦਸ ਦੇਈਏ ਕਿ ਖਪਤਕਾਰ ਬਿਨਾ ਉਬਾਲੇ ਹੋਏ ਦੁੱਧ ਦਾ ਸੈਂਪਲ ਲੈ ਜਾ  ਆਪਣੇ ਜਿਲ੍ਹੇ ਦੇ ਦਫਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿੱਚ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਕਦੋ ਵੀ ਜਾਂਚ ਕਰਵਾ ਸਕਦੇ ਹਨ  50 ਗ੍ਰਾਮ ਬਿਨ੍ਹਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਨਾਲ ਜਿਥੇ  ਖਪਤਕਾਰਾਂ ਵਿੱਚ ਦੁੱਧ ਦੀ ਵਰਤੋਂ ਨੂੰ ਵਧਾ ਕੇ ਤੰਦਰੁਸਤ ਪੰਜਾਬ ਮਿਸਨ ਵਿੱਚ ਯੋਗਦਾਨ ਪਵੇਗਾ ਉਥੇ ਹੀ ਦੁੱਧ ਦੀ ਮੰਗ ਵਧਣ ਨਾਲ ਦੁੱਧ ਉਤਪਾਦਕ ਵੀਰਾਂ ਨੂੰ ਵੀ ਸੁੱਚਜਾ ਮੰਡੀਕਰਨ ਅਤੇ ਵਧੀਆ ਕੀਮਤਾਂ ਦੇਵੇਗੀ।

Share this Article
Leave a comment