ਚੰਡੀਗੜ੍ਹ: ਪੰਜਾਬ ਦੀ ਬਰਨਾਲਾ ਵਿਧਾਨ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਲਬੀਰ ਸਿੰਘ ਗੋਲਡੀ ਨੇ ‘ਆਪ’ ਦਾ ਸਾਥ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿਧਾਇਕ ਗੋਲਡੀ ਨੇ ਕਿਹਾ ਕਿ ਮੈਂ ਪਿਛਲੇ 6 ਮਹੀਨਿਆਂ ਤੋਂ ਘਰ ਬੈਠਾ ਹਾਂ ਅਤੇ ਫਿਲਹਾਲ ਕਾਂਗਰਸ ਪਾਰਟੀ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੈਂ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਾਂਗਾ।
ਦਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲਬੀਰ ਸਿੰਘ ਗੋਲਡੀ ਟਿਕਟ ਨਾ ਮਿਲਣ ਕਾਰਨ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਸ਼ਾਮਿਲ ਹੋਏ ਸਨ। ਦਲਬੀਰ ਸਿੰਘ ਗੋਲਡੀ ਧੂਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਉਨ੍ਹਾਂ ਕਿਹਾ ਕਿ ਜੇ ਮੈਨੂੰ ਕਾਂਗਰਸ ਟਿਕਟ ਦਵੇਗੀ ਤਾਂ ਕਾਂਗਰਸ ਵਲੋਂ ਚੋਣ ਲੜਨਗੇ ਜੇ ਮੈਨੂੰ ਮੁੱਖ ਮੰਤਰੀ ਭਗਵੰਤ ਮਾਨ ਵਿਰੁਧ ਚੋਣ ਲੜਨੀ ਪਈ ਤਾਂ ਉਹ ਵੀ ਲੜਨਗੇ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।