ਸੁਨੀਲ ਜਾਖੜ ਦੇ ਵਿਵਾਦਤ ਬਿਆਨ ਦਾ ਮੁੱਦਾ ਭਖਿਆ, ਦਲਿਤ ਭਾਈਚਾਰੇ ਨੇ ਫੂਕਿਆ ਪੁਤਲਾ

TeamGlobalPunjab
2 Min Read

ਗੁਰਦਾਸਪੁਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਲਏ ਬਗੈਰ ਪਿਛਲੇ ਦਿਨੀ ਇੱਕ ਬਿਆਨ `ਚ ਕੀਤੀ ਟਿੱਪਣੀ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਦਲਿਤ ਭਾਈਚਾਰੇ ਦਾ ਇਲਜ਼ਾਮ ਹੈ ਕਿ ਜਾਖੜ ਵੱਲੋਂ ਚਰਨਜੀਤ ਚੰਨੀ ਨੂੰ ਨਹੀਂ ਬਲਕਿ ਉਹਨਾਂ ਸਾਰੇ ਦਲਿਤ ਸਮਾਜ ਨੂੰ ਨੀਵਾਂ ਦਿਖਾਉਣ ਦੀ ਗੱਲ ਕੀਤੀ ਗਈ ਹੈ ਅਤੇ ਜਿਸ ਨੂੰ ਲੈ ਕੇ ਦਲਿਤ ਸਮਾਜ ਵੱਲੋਂ ਪੰਜਾਬ ਭਰ `ਚ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਇਸੇ ਦੇ ਤਹਿਤ ਬਟਾਲਾ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਇਕੱਠੇ ਹੋ ਅੰਮ੍ਰਿਤਸਰ-ਗੁਰਦਾਸਪੁਰ ਮੁੱਖ ਮਾਰਗ ‘ਤੇ ਕੁਝ ਸਮੇਂ ਲਈ ਚੱਕਾ ਜਾਮ ਕਰ ਰੋਸ ਪ੍ਰਦਰਸ਼ਨ ਕਰਦੇ ਹੋਏ ਸੁਨੀਲ ਜਾਖੜ ਦਾ ਪੁਤਲਾ ਵੀ ਫੂਕਿਆ ਗਿਆ। ਉੱਥੇ ਹੀ ਪ੍ਰਦਰਸ਼ਨ ਕਰ ਰਹੇ ਦਲਿਤ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਬਟਾਲਾ ਪੁਲਿਸ ਨੂੰ ਸੁਨੀਲ ਜਾਖੜ ਵਿਰੁੱਧ ਮਾਮਲਾ ਦਰਜ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ ਹੈ ਅਤੇ ਜੇਕਰ ਜਲਦ ਜਾਖੜ ਖਿਲਾਫ ਕਾਰਵਾਈ ਨਾਂ ਹੋਈ ਤਾਂ ਉਹ ਆਉਣ ਵਾਲੇ ਸਮੇ ‘ਚ ਆਪਣਾ ਸੰਘਰਸ਼ ਹੋਰ ਤੇਜ ਕਰਨਗੇ।

ਦਲਿਤ ਭਾਈਚਾਰੇ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਬੇਸ਼ੱਕ ਬੀਤੇ ਦਿਨੀਂ ਜਾਖੜ ਨੇ ਆਪਣੇ ਬਿਆਨ ‘ਤੇ ਵੀਡੀਓ ਜਾਰੀ ਕਰ ਕੇ ਖੇਦ ਜਤਾਇਆ ਸੀ ਪਰ ਅਜੇ ਵੀ ਦਲਿਤ ਭਾਈਚਾਰੇ ਵੱਲੋਂ ਜਾਖੜ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment