ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ ਅਤੇ ਹੋਰ ਆਗੂਆਂ ਨੇ ਕਿਹਾ ਹੈ ਕਿ ਦਲਿਤਾਂ ਦੇ ਮਾਮਲੇ ਵਿੱਚ ਪੁਲੀਸ ਸਮੇਂ ਸਿਰ ਇਨਸਾਫ਼ ਨਹੀਂ ਕਰਦੀ। ਇਨ੍ਹਾਂ ਆਗੂਆਂ ਨੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਦਲਿਤਾਂ ‘ਤੇ ਹੋਏ ਅੱਤਿਆਚਾਰ ਦੀਆਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਕਿਹਾ ਕਿ ਪੁਲਿਸ ਸਿਆਸੀ ਦਬਾਅ ਕਾਰਨ ਜਾਂ ਫਿਰ ਪੈਸੇ ਦੇ ਲਾਲਚ ਕਾਰਨ ਦਲਿਤਾਂ ਦੇ ਵਿਰੋਧੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੀ ਹੈ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਦਲਿਤਾਂ ਦੇ ਮੁੱਦੇ ਉਭਾਰਨ ਲਈ ਉਹ ਲਗਾਤਾਰ ਸਰਗਰਮੀ ਕਰਨਗੇ ਅਤੇ 9, 10 ਅਤੇ 11 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਸਾਹਮਣੇ ਧਰਨਾ ਦੇਣਗੇ।
ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਗੱਲ ਤਾਂ ਕਿਸੇ ਨੂੰ ਉਪ ਮੁੱਖ ਮੰਤਰੀ ਬਣਾ ਕੇ ਜਾਂ ਹੋਰ ਮੰਤਰੀ ਬਣਾ ਕੇ ਦਲਿਤਾਂ ਦੇ ਮਸਲੇ ਹੱਲ ਨਹੀਂ ਹੋਣੇ ਸਗੋਂ ਦਲਿਤਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ।