ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਮਾਨ ਦੇ ਅੰਗਰੇਜ਼ੀ ‘ਚ ਆਦੇਸ਼ ਬਣੇ ਚਰਚਾ ਦਾ ਵਿਸ਼ਾ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਨੂੰ ਧਿਆਨ ‘ਚ ਰੱਖਦੇ ਹੋਏ ਸਖਤ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਦੀਆਂ ਸਾਰੀ ਪ੍ਰਾਈਵੇਟ ਤੇ ਸਰਕਾਰੀ ਇਮਾਰਤਾਂ ‘ਤੇ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਪੰਜਾਬੀ ਵਿੱਚ ਬੋਰਡ ਲਾਏ ਜਾਣ। ਜਿਸ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤੇ ਇੱਥੇ ਇਹ ਦੱਸਣਾ ਬਣਦਾ ਹੈ ਕਿ ਇਹ ਹੁਕਮ ਅੰਗੇਰ਼ਜ਼ੀ ਵਿੱਚ ਜਾਰੀ ਕੀਤੇ ਗਏ ਹਨ।

ਇਸ ਨੂੰ ਲੈ ਕੇ ਡਾ. ਦਲਜੀਤ ਚੀਮਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਵਾਰ ਕਰਦਿਆਂ ਲਿਖਿਆ ਕਿ, ‘ਪੰਜਾਬ ਦੇ ਮੁੱਖ ਮੰਤਰੀ ਸਾਹਿਬ ਜੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿੱਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਸਾਰੇ ਸਹਿਯੋਗ ਕਰਨ ਜੀ। ਇਹ ਪੰਜਾਬੀ ਮਾਂ ਬੋਲੀ ਦੇ ਸਨਮਾਨ ਵਾਸਤੇ ਹੈ।🤪’

ਦੱਸਣਯੋਗ ਹੈ ਕਿ ਪੰਜਾਬ ‘ਚ ਮੁਹਿੰਮ ਚਲਾਈ ਜਾ ਰਹੀ ਹੈ ਕਿ ਸਾਰੇ ਸਾਈਨ ਬੋਰਡ, ਦਫ਼ਤਰਾਂ ‘ਚ ਨਾਮ ਪੇਲਟਾਂ ਜਾਂ ਬੋਰਡ ਪੰਜਾਬੀ ‘ਚ ਲਗਾਏ ਜਾਣ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤਾ ਗਿਆ ਫੁਰਮਾਨ ਹੁਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment