ਦਲਜੀਤ ਕਲਸੀ ਪਹੁੰਚਿਆ ਹਾਈਕੋਰਟ ,NSA ਨੂੰ ਮੁੜ ਦਿੱਤੀ ਚੁਣੌਤੀ

Global Team
1 Min Read

ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ।

ਉਸ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਦਾ ਅਜਨਾਲਾ ਥਾਣੇ ਦੇ ਕੇਸ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਉਨ੍ਹਾਂ ‘ਤੇ NSA ਥੋਪਣਾ ਬਿਲਕੁਲ ਗਲਤ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਸ ਨੂੰ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਨੂੰ ਹੋਵੇਗੀ।

ਅਦਾਕਾਰ ਦਲਜੀਤ ਸਿੰਘ ਕਲਸੀ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਸ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿੱਚ ਹੋਏ ਹਮਲੇ ਦੀ ਐਫਆਈਆਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਜਦੋਂ ਕਿ ਉਹ ਇਸ ਵਿਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਸ ਦੇ ਖਿਲਾਫ ਕੋਈ ਅਹਿਮ ਸਬੂਤ ਹੈ।

 

Share This Article
Leave a Comment