ਫਰੀਦਕੋਟ ‘ਚ ਕਿਸਾਨ ਆਗੂ ਡੱਲੇਵਾਲ ਨੇ ਧਾਲੀਵਾਲ ਹੱਥੋਂ ਜੂਸ ਪੀ ਕੇ ਖ਼ਤਮ ਕੀਤਾ ਮਰਨ ਵਰਤ

Rajneet Kaur
2 Min Read

ਫਰੀਦਕੋਟ: ਪੰਜਾਬ ਦੇ ਫਰੀਦਕੋਟ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਬੀਤੀ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ  ਜੂਸ ਪਿਆ ਕੇ ਮਰਨ ਵਰਤ ਤੁੜਵਾਇਆ।

ਦਸ ਦਈਏ ਕਿ  ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਲਈ ਲਗਾਤਾਰ ਯਤਨ ਕਰ ਰਹੇ ਸਨ। ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ।   ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਸਨ। ਜਿਨ੍ਹਾਂ ਨੂੰ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਫਰੀਦਕੋਟ ਵਿਖੇ ਜਗਜੀਤ ਸਿੰਘ ਡੱਲੇਵਾਲ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾਇਆ।

ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ 16 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਖ਼ਤਮ ਕੀਤਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਪਟਿਆਲਾ-ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਵੀ ਕਿਸਾਨ ਧਰਨੇ ’ਤੇ ਬੈਠੇ ਹਨ। ਕਿਸਾਨਾਂ ਨੇ ਮੰਨੀਆਂ ਮੰਗਾਂ ਲਾਗੂ ਹੋਣ ਤੱਕ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੌਰਾਨ ਕੀਤੇ ਗਏ ਵਾਅਦੇ ਪੂਰੇ ਨਾ ਹੋਣ ‘ਤੇ ਪੰਜਾਬ ਦੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ  ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਕੂਚ ਕਰਨ ਦੀ ਕਾਲ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment