ਚੰਡੀਗੜ੍ਹ: ਕੇਂਦਰ ਦੇ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਕੇਂਦਰ ਨਾਲ 14 ਫਰਵਰੀ ਨੂੰ ਮੁਲਾਕਾਤ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਹੁਣ ਕਿਸਾਨ ਆਗੂਆਂ ਵੱਲੋਂ ਡੱਲੇਵਾਲ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ। ਉਨ੍ਹਾਂ ਨੂੰ ਗਲੂਕੋਜ਼ ਦਿੱਤਾ ਗਿਆ। ਡੱਲੇਵਾਲ ਦੇ ਮਰ.ਨ ਵਰਤ ਦਾ ਅੱਜ 55ਵਾਂ ਦਿਨ ਹੈ।
ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਲੋਕ ਪ੍ਰਸ਼ਾਸਨ ਵਿਖੇ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰ.ਨ ਵਰਤ ਖਤਮ ਕਰਕੇ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।