ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰ.ਨ ਵਰਤ ਦਾ ਅੱਜ 34ਵਾਂ ਦਿਨ ਹੈ। ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਲਗਾਤਾਰ ਫਟਕਾਰ ਲਗਾ ਰਹੀ ਹੈ। ਪਰ ਹੁਣ ਡੱਲੇਵਾਲ ਨੇ ਸੁਪਰੀਮ ਕੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ, ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਮਾਨਯੋਗ ਸੁਪਰੀਮ ਕੋਰਟ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕਰ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਜ਼ਬਰਦਸਤੀ ਕਿਸੇ ਵੀ ਤਰੀਕੇ ਨਾਲ ਹਸਪਤਾਲ ‘ਚ ਦਾਖਲ ਕਰਵਾਉਣ ਦੇ ਹੁਕਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਕਿਸ ਤਰ੍ਹਾਂ ਦੀ ਹਮਦਰਦੀ ਹੈ? ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਜਾਣਬੁੱਝ ਕੇ ਇਸ ਮੁੱਦੇ ਨੂੰ ਰਾਜ ਸਰਕਾਰ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਮਐਸਪੀ ਗਾਰੰਟੀ ਐਕਟ ਦੇ ਮੁੱਦੇ ‘ਤੇ ਸੰਸਦ ਦੀ ਕਮੇਟੀ ਅਤੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਨੂੰ ਵੀ ਲਾਗੂ ਨਹੀਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲਦਾ ਤਾਂ ਉਸ ਦੀ ਆਖਰੀ ਉਮੀਦ ਸੁਪਰੀਮ ਕੋਰਟ ਤੋਂ ਹੀ ਹੁੰਦੀ ਹੈ। ਪਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਜਿਵੇਂ ਉਹ ਵੀ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣੀ ਚਾਹੁੰਦੇ ਹਨ। ਉਹ ਆਪਣੀ ਮਰਜ਼ੀ ਨਾਲ ਮਰ.ਨ ਵਰਤ ‘ਤੇ ਹਨ। ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ। ਉਹ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਮਰ.ਨ ਵਰਤ ‘ਤੇ ਬੈਠੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।