ਚੰਡੀਗੜ੍ਹ: ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾ ਦਿਨ ਹੈ, ਅੱਜ ਦੀਆਂ ਤਸਵੀਰਾਂ ਵੀ ਗਵਾਹ ਬਣੀਆਂ ਨੇ ਕਿ ਇਹ ਲੀਡਰ ਆਪਣੀਆਂ ਮੰਗਾਂ ਮਨਵਾ ਕੇ ਹੀ ਭੁੱਖ ਹੜਤਾਲ ਖ਼ਤਮ ਕਰਨਗੇ। ਅੱਜ ਵੀ ਖਨੌਰੀ ਮੋਰਚੇ ‘ਤੇ ਕਈ ਲੀਡਰਾਂ ਦਾ ਵੱਡੀਆਂ ਸਖਸ਼ੀਅਤਾਂ ਦਾ ਆਉਣਾ ਜਾਣਾ ਲੱਗਿਆ ਰਿਹਾ, ਹਰ ਕੋਈ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ। ਅਕਾਲੀ ਦਲ ਦੇ ਸਾਬਕਾ ਮਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਅੱਜ ਮੋਰਚੇ ‘ਤੇ ਪਹੁੰਚਦੇ ਹਨ। ਆਪ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਵੀ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕੇਂਦਰ ਨੇ ਦਾਅਵਾ ਕੀਤਾ ਸੀ ਕਿ ਅਸੀਂ ਕਿਸਾਨਾਂ ਦੀ ਆਮਦਨ ਦੁਗਣੀ ਕਰਾਂਗੇ ਪਰ ਹਾਲੇ ਤੱਕ ਨਹੀਂ ਹੋਈ, ਕਿਸਾਨਾ ‘ਤੇ ਕਰਜ਼ਾ ਇਸੇ ਲਈ ਚ੍ਹੜਦਾ ਜਾ ਰਿਹਾ ਹੈ ਕਿ ਉਹਨਾ ਦੀ ਫਸਲ ਦਾ ਭਾਅ ਨਹੀਂ ਮਿਲ ਰਿਹਾ, ਸੀਚੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜੇਕਰ ਕਾਰਪੋਰੇਟ ਦਾ ਕਰਜ਼ਾ ਮੁਆਫ਼ ਕਰ ਸਕਦੀ ਹੈ ਤਾਂ ਫਿਰ ਕਿਸਾਨਾ ਦਾ ਕਿਉ ਨਹੀਂ।
ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਉਣ ਵਾਲੇ ਲੋਕਾਂ ਦੀ ਕਾਫ਼ੀ ਭੀੜ ਲੱਗੀ ਰਹਿੰਦੀ ਹੈ, ਅਜਿਹੇ ‘ਚ ਉਹ ਹਰ ਇੱਕ ਦੇ ਸਪੰਰਕ ‘ਚ ਆਉਂਦੇ ਨੇ ਇਸ ਨੂੰ ਦੇਖਦਿਆ ਇੱਕ ਸ਼ੀਸ਼ੇ ਦਾ ਕੈਬਨ ਤਿਆਰ ਕੀਤਾ ਗਿਆ ਜਿਸ ਵਿੱਚ ਡੱਲੇਵਾਲ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।