ਚੰਡੀਗੜ੍ਹ: ਸ਼ੰਭੂ ਅਤੇ ਖਨੌਰੀ ਬਾਰਡਰ ਦੇ ਆਗੂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਏਕਤਾ ਮੀਟਿੰਗ ਕਰਨ ਜਾ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਹਾਲਾਂਕਿ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਤੇਜ਼ ਬੁਖਾਰ ਹੋ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਬੋਤਲਾਂ ਲਗਾਤਾਰ ਪਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਉਨ੍ਹਾਂ ਦੀ ਪਿਸ਼ਾਬ ਦੀ ਰਿਪੋਰਟ ਕੀਟੋਨ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਯੂਰਿਕ ਐਸਿਡ ਦੀ ਰਿਪੋਰਟ ਵੀ ਠੀਕ ਨਹੀਂ ਆਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਬੁਖਾਰ ਅਤੇ ਜ਼ੁਕਾਮ ਕਾਰਨ ਉਹ ਕੰਬਣ ਲੱਗੇ। ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ 2 ਘੰਟੇ ‘ਚ ਸਥਿਤੀ ਆਮ ਵਾਂਗ ਹੋ ਗਈ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਤਾਂ ਜੋ ਇਸ ਸੰਘਰਸ਼ ਨੂੰ ਸਫਲ ਬਣਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।